Skip to content
Independent perspectives. Global stories.
BREAKING

ਓਸੀਆਈ ਕਾਰਡ ਦੀਆਂ ਖਾਮੀਆਂ ਦੂਰ ਹੋਣ

Share this story

ਭਾਰਤ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ ਓਸੀਆਈ ਕਾਰਡ ਬੇਹੱਦ ਲਾਭਦਾਇਕ ਹੈ, ਪ੍ਰੰਤੂ ਕੁਝ ਖਾਮੀਆਂ ਕਾਰਨ ਪ੍ਰਵਾਸੀ ਭਾਰਤੀਆਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਇਨ੍ਹਾਂ ਖਾਮੀਆਂ ਕਾਰਨ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਦੀ ਯਾਤਰਾ ਦੌਰਾਨ ਹਵਾਈ ਅੱਡਿਆਂ ‘ਤੇ ਪ੍ਰੇਸ਼ਾਨੀਆਂ ਆਉਂਦੀਆਂ ਹਨ। ਇਹੋ ਕਾਰਨ ਹੈ ਕਿ ਭਾਰਤੀ-ਅਮਰੀਕੀ ਕਾਰਕੁੰਨਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਓਸੀਆਈ ਕਾਰਡ ਨੂੰ ‘ਬਹੁ-ਮੰਤਵੀ ਜੀਵਨ ਭਰ ਵੀਜ਼ਾ’ ਵਜੋਂ ਲੈਣਾ ਬੰਦ ਕਰਨਾ ਚਾਹੀਦਾ ਹੈ ਜਾਂ ਫਿਰ ਭਾਰਤ ਸਰਕਾਰ ਨੂੰ ਓਸੀਆਈ ਕਾਰਡ ਸਬੰਧੀ ਖਾਮੀਆਂ ਦੂਰ ਕਰਨੀਆਂ ਚਾਹੀਦੀਆਂ ਹਨ। ਮੌਜੂਦਾ ਸਮੇਂ ਓਸੀਆਈ ਕਾਰਡ ਦੇ ਨਿਯਮਾਂ ਅਨੁਸਾਰ 20 ਸਾਲ ਤੋਂ ਘੱਟ ਅਤੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪਾਸਪੋਰਟ ਦਾ ਨਵੀਨੀਕਰਨ ਕਰਵਾਉਣ ਦੇ ਨਾਲ ਹੀ ਹਰ ਵਾਰ ਆਪਣੇ ਓਸੀਆਈ ਕਾਰਡ ਦਾ ਨਵੀਨੀਕਰਨ ਵੀ ਕਰਵਾਉਣਾ ਹੁੰਦਾ ਹੈ।। ਭਾਵੇਂ ਇਹ ਨਿਯਮ ਕਈ ਸਾਲ ਪੁਰਾਣੇ ਹਨ ਪਰ ਭਾਰਤੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਭਾਰਤ ਤੱਕ ਵਪਾਰਕ ਉਡਾਣਾਂ ਲੈ ਕੇ ਆਉਣ ਵਾਲੀਆਂ ਕੌਮਾਂਤਰੀ ਏਅਰਲਾਈਨਜ਼ ਨੇ ਇਨ੍ਹਾਂ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਮਹੀਨੇ ਨਿਯਮ ਵਿੱਚ 30 ਜੂਨ, 2020 ਤੱਕ ਦੀ ਢਿੱਲ ਦਿੱਤੀ ਗਈ ਸੀ ਪਰ ਸਬੰਧਤ ਕਾਰਡਧਾਰਕਾਂ ਨੂੰ ਕਿਹਾ ਜਾ ਰਿਹਾ ਸੀ ਕਿ ਭਾਰਤ ਯਾਤਰਾ ਦੌਰਾਨ ਉਹ ਆਪਣੇ ਪੁਰਾਣੇ ਪਾਸਪੋਰਟ ਨਾਲ ਰੱਖਣ, ਜਿਸ ਵਿੱਚ ਓਸੀਆਈ ਕਾਰਡ ਦਾ ਨੰਬਰ ਦਰਜ ਹੋਵੇ। ਕਾਰਡਧਾਰਕਾਂ ਨੂੰ ਇਨ੍ਹਾਂ ਨਵੇਂ ਨਿਯਮਾਂ ਦੀ ਜਾਣਕਾਰੀ ਨਹੀਂ ਹੈ। ਇਸ ਕਾਰਨ ਉਨ੍ਹਾਂ ਨੂੰ ਹਵਾਈ ਅੱਡਿਆਂ ‘ਤੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਅਮਰੀਕਾ ਅਤੇ ਦੂਸਰੇ ਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਿਲਾਂ ਆਉਣਾ ਬਹੁਤ ਹੀ ਮੰਦਭਾਗਾ ਹੈ। ਸਰਕਾਰ ਨੂੰ ਇਸ ਸਬੰਧੀ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਓਸੀਆਈ ਕਾਰਡ ਨੂੰ ਬਹੁਮੰਤਵੀ ਬਣਾਉਣ ਲਈ ਯਤਨ ਹੋਣੇ ਚਾਹੀਦੇ ਹਨ। ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰਕੇ ਭਾਰਤੀ ਪ੍ਰਵਾਸੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ। ਵਿਦੇਸ਼ਾਂ ਵਿੱਚ ਵਸੇ ਭਾਰਤੀ ਦੇਸ਼ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਦਾ ਦੇਸ਼ ਦੀ ਤਰੱਕੀ ਵਿੱਚ ਬਹੁਪੱਖੀ ਅਤੇ ਵੱਡਾ ਯੋਗਦਾਨ ਹੈ। ਪ੍ਰਵਾਸੀ ਭਾਰਤੀਆਂ ਦੇ ਵਤਨ ਪਰਤਣ ਨਾਲ ਦੇਸ਼ ਨੂੰ ਵੱਡਾ ਲਾਭ ਪਹੁੰਚਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਵਾਸੀ ਭਾਰਤੀਆਂ ਨੂੰ ਪੇਸ਼ ਆ ਰਹੀਆਂ ਸਾਰੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਉਹ ਅਸਾਨੀ ਨਾਲ ਆਪਣੇ ਦੇਸ਼ ਆ ਜਾ ਸਕਣ।
– ਬਲਜੀਤ ਸਿੰਘ ਬਰਾੜ

WRITTEN BY