Skip to content
Independent perspectives. Global stories.
BREAKING

ਪਵਨ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਦਾ ਅਹੁਦਾ

Share this story

ਬਿਨ੍ਹਾ ਭੇਦ ਭਾਵ ਦੇ ਕਰਵਾਏ ਜਾਣਗੇ ਜ਼ਿਲ੍ਹੇ ਦੇ ਵਿਕਾਸ ਕਾਰਜ : ਗੋਇਲ

ਫਰੀਦਕੋਟ, 7 ਜਨਵਰੀ (ਰਕੇਸ਼ ਭਠੇਜਾ)- ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਵਨ ਕੁਮਾਰ ਗੋਇਲ ਵੱਲੋ ਮੁੱਖ ਮੰਤਰੀ ਪੰਜਾਬ ਦੇ ਸ੍ਰੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਨਮਾਨ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿਚ ਕੁਸ਼ਲਦੀਪ ਸਿੰਘ ਢਿੱਲੋ, ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਫਰੀਦਕੋਟ, ਫਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਜਨਾਬ ਮੁਹੰਮਦ ਸਦੀਕ ਸਮੇਤ ਜਿਲ੍ਹੇ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਸਮੂਹ ਆਗੂ ਵਰਕਰ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਪੰਚ ਸਰਪੰਚ ਵੀ ਹਾਜ਼ਰ ਸਨ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ: ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਫਰੀਦਕੋਟ ਦੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਮਰਹੂਮ ਲਾਲਾ ਭਗਵਾਨ ਦਾਸ ਜੀ ਦੇ ਲੜਕੇ ਐਡਵੋਕੇਟ ਪਵਨ ਗੋਇਲ ਨੂੰ ਜਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾ ਕੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਪਵਨ ਗੋਇਲ ਆਪਣੇ ਸਿਆਸੀ ਤਜਰਬੇ ਅਤੇ ਸੂਝ ਬੂਝ ਨਾਲ ਜਿਲ੍ਹੇ ਦੇ ਵਿਕਾਸ ਕਾਰਜਾਂ ਲਈ ਯੋਜਨਾ ਬਣਾਉਣਗੇ ਅਤੇ ਉਸ ਨੂੰ ਲਾਗੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ, ਭਾਈ ਰਾਹੁਲ ਸਿੱਧੂ, ਸਾਬਕਾ ਮੰਤਰੀ ਓਪਿੰਦਰ ਸ਼ਰਮਾ, ਸੁਰਿੰਦਰ ਗੁਪਤਾ ਸੀਨੀਅਰ ਕਾਂਗਰਸੀ ਆਗੂ, ਰਮੇਸ਼ ਗੋਇਲ, ਜਸਵੰਤ ਸਿੰਘ ਕੁੱਲ, ਡਾ. ਜੰਗੀਰ ਸਿੰਘ, ਕਰਮਜੀਤ ਸਿੰਘ ਟਹਿਣਾ, ਬਲਕਰਨ ਸਿੰਘ ਨੰਗਲ, ਰਣਜੀਤ ਸਿੰਘ ਬਰਾੜ ਭੋਲੂਵਾਲਾ, ਜਸਵਿੰਦਰ ਸਿੰਘ ਸਿੱਖਾਵਾਲਾ, ਗੁਰਲਾਲ ਸਿੰਘ ਜਿਲ੍ਹਾ ਪ੍ਰਧਾਨ ਯੂਥ ਕਾਂਗਰਸ, ਡਾ. ਸੰਜੀਵ ਗੋਇਲ, ਨਰੇਸ਼ ਰਾਣੀ, ਅਮਰ ਕੁਮਾਰ ਬੀਨੂੰ ਪ੍ਰਧਾਨ ਨਗਰ ਕੌਸਲ ਫਰੀਦਕੋਟ, ਲਲਿਤ ਮੋਹਨ ਗੁਪਤਾ ਚੇਅਰਮੈਨ ਇੰਮਪਰੂਵਮੈਂਟ ਟਰੱਸਟ, ਬਲਜਿੰਦਰ ਸਿੰਘ ਔੌਲਖ, ਦੀਪਕ ਸੋਨੂੰ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਸੂਰਜ ਭਾਰਦਵਾਜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਹਾਜ਼ਰ ਸਨ।

WRITTEN BY