Skip to content
Independent perspectives. Global stories.
BREAKING

ਜਿਨ੍ਹਾਂ ਲੋਕਾਂ ਨੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ : ਰਿੰਕਾ ਕੁਤਬਾ

Share this story

ਮਹਿਲ ਕਲਾਂ, 7 ਜਨਵਰੀ (ਸੇਰ ਸਿੰਘ ਰਵੀ)- ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ 100 ਪੁਰਾਣੀ ਪਾਰਟੀ ਹੈ, ਜਿਸ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ ਤੇ ਹਰ ਪਾਰਟੀ ਵਰਕਰ ਨੇ ਅਕਾਲੀ ਦਲ ਵਿੱਚ ਰਹਿ ਕੇ ਪੰਥ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕੀਤੀ ਹੈ। ਜੇਕਰ ਕੋਈ ਅੱਜ ਪਾਰਟੀ ਨੂੰ ਜਮਹੂਰੀ- ਕਦਰਾਂ ਕੀਮਤਾਂ ਸਿਖਾਉਣ ਦੀਆਂ ਗੱਲਾਂ ਕਰ ਰਹੇ ਹਨ ਉਹ ਜਾਂ ਤਾਂ ਉਹ ਪਾਰਟੀ ਦੇ ਸੰਵਿਧਾਨ ਤੋਂ ਜਾਣੂੰ ਨਹੀਂ ਜਾਂ ਫਿਰ ਉਹ ਜਾਣ ਬੁੱਝ ਕੇ ਅਜਿਹਾ ਕਰ ਰਹੇ ਹਨ । ਇਹ ਵਿਚਾਰ ਅੱਜ ਡਾ ਬੀ ਆਰ ਅੰਬੇਡਕਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ । ਰਿੰਕਾ ਕੁਤਬਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਕਿਸੇ ਵੀ ਪਾਰਟੀ ਵਰਕਰ ਆਗੂ ਨੂੰ ਕੋਈ ਇਤਰਾਜ਼ ਨਹੀਂ ਬਲਕਿ ਹੋਰਨਾਂ ਵਿਰੋਧੀ ਰਾਜਸੀ ਪਾਰਟੀਆਂ ਚ ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਨਾਲ ਘਬਰਾਹਟ ਜ਼ਰੂਰ ਪਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕੇ ਸੁਖਬੀਰ ਬਾਦਲ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾਂ ਤੇ ਵਰਕਰ ਨਾਲ।ਹੋਣ ਵਾਲੇ ਧੱਕੇ ਖ਼ਿਲਾਫ਼ ਅੱਗੇ ਹੋ ਕੇ ਹਰ ਸੰਘਰਸ਼ ਲੜਿਆ ਹੈ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਚਾਪਲੂਸਾਂ ਤੇ ਲਾਲਚੀ ਲੋਕਾਂ ਨੂੰ ਬਾਹਰ ਦਾ ਰਸਤਾ ਵਿਖਾਇਆ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਖਿਲਾਫ ਮੁਕਾਬਲਾ ਦਾ ਝੰਡਾ ਚੁੱਕਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਅੰਦਰ ਹੋਰ ਕਿਸੇ ਵੀ ਆਗੂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਨਹੀਂ ਹੋਣ ਦਿੱਤਾ । ਜਿਸ ਕਾਰਨ ਇਨ੍ਹਾਂ ਹਲਕਿਆਂ ਵਿੱਚ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ ਹੈ । ਕਿਉਂਕਿ ਜੇਕਰ ਪਿਛਲੇ ਸਮੇਂ ਦੌਰਾਨ ਝਾਤੀ ਮਾਰੀ ਤੇ ਅਕਾਲੀ ਦਲ ਬਾਦਲ ਦਾ ਜ਼ਿਲ੍ਹਾ ਬਰਨਾਲਾ ਗੜ੍ਹ ਮੰਨਿਆ ਜਾਂਦਾ ਸੀ ।ਪਰ ਉਥੇ ਪਾਰਟੀ ਦੀ ਸਰਮਨਾਕ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਦੀ ਅਗਵਾਈ ਹੇਠ ਸਿਰਫ਼ ਲਹਿਰਾਗਾਗਾ ਨੂੰ ਛੱਡ ਬਾਕੀ ਕੋਈ ਵੀ ਸੀਟ ਅਕਾਲੀ ਦਲ ਨਹੀਂ ਜਿੱਤ ਸਕਿਆ । ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਢੀਂਡਸਾ ਪਰਿਵਾਰ ਨੂੰ ਵੱਡੇ ਮਾਣ ਸਤਿਕਾਰ ਦੇ ਕੇ ਵੱਡੇ ਅਹੁਦਿਆਂ ਤੇ ਬਿਰਾਜਮਾਨ ਕੀਤਾ ਹੈ,ਪਰ ਹੁਣ ਪਤਾ ਨਹੀਂ ਕਿਹੜੀ ਗੱਲੋਂ ਪਾਰਟੀ ਨੂੰ ਕਮਜ਼ੋਰ ਕਰਨ ਵਿੱਚ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂਸੰਗਰੂਰ ਤੇ ਬਰਨਾਲਾ ਜ਼ਿਲ੍ਹਾ ਢੀਂਡਸਾ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸੀ, ਜਿੱਥੇ ਅਕਾਲੀ ਦਲ ਮਜ਼ਬੂਤ ਹੋਣ ਦੀ ਥਾਂ ਹੋਰ ਵਧੇਰੇ ਕਮਜ਼ੋਰ ਹੋਇਆ ਹੈ । ਅਖੀਰ ਵਿੱਚ ਰਿੰਕਾ ਕੁਤਬਾ ਨੇ ਕਿਹਾ ਕਿ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ । ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਵੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ ।

WRITTEN BY