Skip to content
Independent perspectives. Global stories.
BREAKING

ਸੰਗਠਨ ਸੰਬੰਧੀ ਅਹਿਮ ਫੈਸਲੇ ਲੈਣਗੇ ਕੇਜਰੀਵਾਲ

Share this story

Page-1_15 ਨਵੀਂ ਦਿੱਲੀ, 8 ਜੂਨ (ਪੀ. ਟੀ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਐਤਵਾਰ ਨੂੰ ਹੋਈ ਪ੍ਰੈੱਸ ਕਾਨਫਰੈਂਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਲੋਕਸਭਾ ਚੋਣਾਂ ‘ਚ ਵਧੀਆ ਪ੍ਰਦਰਸ਼ਨ ਕੀਤਾ ਹੈ ਤੇ ਉਹ ਸੰਗਠਨ ਨੂੰ ਮਜ਼ਬੂਤ ਬਣਾਉਣਗੇ। ਸੁਰੱਖਿਆ ‘ਚ 100 ਫੀਸਦੀ ਐੱਫ. ਡੀ. ਆਈ. ਠੀਕ ਨਹੀਂ ਹੈ। ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਦਿੱਲੀ ਵਾਸੀਆਂ ਨੂੰ ਹੁਣ ਬਿਜਲੀ ਪਾਣੀ ਦੀ ਕਿੱਲਤ ਤੋਂ ਵੀ ਛੁਟਕਾਰਾ ਮਿਲੇਗਾ ਤੇ ਬਿਜਲੀ ਪਾਣੀ ਦੇ ਹਾਲਾਤ ਸੁਧਰਣਗੇ। ਕੇਜਰੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਰ ਪੱਧਰ ‘ਤੇ ਸੰਗਠਨ ਦਾ ਮੁੜ ਗਠਨ ਕਰਨਗੇ। ਉਨ੍ਹਾਂ ਨੇ ਕਾਲੇ ਧਨ ‘ਤੇ ਐੱਸ. ਆਈ. ਟੀ ਦੇ ਗਠਨ ਦਾ ਸਵਾਗਤ ਕੀਤਾ। ਉਨ੍ਹਾਂ ਨੇ

ਕਿਹਾ ਕਿ ਕਾਲੇ ਧਨ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਰੋਕ ਲਗਾਉਣੀ ਚਾਹੀਦੀ ਹੈ।
ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ
ਨਵੀਂ ਦਿੱਲੀ- ਸਰਕਾਰੀ ਘਰ ਛੱਡਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਲੋਕ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਡਿੱਗਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਘਰ ਨਹੀਂ ਛੱਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਜਰੀਵਾਲ ਸਰਕਾਰੀ ਘਰ ਖਾਲੀ ਨਹੀਂ ਕਰ ਦਿੰਦੇ ਉਦੋਂ ਤੱਕ ਉਹ ਧਰਨੇ ਤੋਂ ਨਹੀਂ ਉਠਣਗੇ।

WRITTEN BY