ਜਲਾਲਾਬਾਦ, 11 ਜਨਵਰੀ (ਮਿੱਕੀ ਧਮੀਜਾ)- ਪੇਂਡੂ ਜਲ ਘਰਾਂ ’ਤੇ ਇਨਲਿਸਟਮੈਂਟ ਪਾਲਸੀ,ਕੰਪਨੀਆਂ, ਸੁਸਾਇਟੀਆਂ ਅਤੇ ਠੇਕੇਦਾਰਾਂ ਰਾਹੀ ਪਿਛਲੇ 12 ਸਾਲਾਂ ਦੇ ਵੱਧ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਠੇਕਾ ਕਾਮਿਆਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸ਼ਾਮਿਲ ਕਰਕੇ ਰੈਗੂਲਰ ਕਰਨ, ਕਿਰਤ ਕਾਨੂੰਨ ਮੁਤਾਬਿਕ ਤਨਖਾਹਾਂ ਦੇਣਾ, ਹਫਤਾਵਾਰੀ ਛੁੱਟੀ ਦੇਣਾ, ਈ.ਪੀ. ਐੱਫ.ਅਤੇ ਈ.ਐੱਸ. ਆਈ.ਲਾਗੂ ਕਰਨਾ ਆਦਿ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ.31) ਵੱਲੋਂ 16 ਜਨਵਰੀ 2020 ਨੂੰ ਮਲੇਰਕੋਟਲਾ ਵਿਖੇ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੀ ਰਿਹਾਇਸ਼ ਦਾ ਘੇਰਾਓ ਕਰਨ ਲਈ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਜਿਸ ਵਿਚ ਸੂਬੇ ਭਰ ਵਿਚੋਂ ਕੰਟਰੈਕਟ ਵਰਕਰ, ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਹਿੱਸਾ ਲੈਣਗੇ। ਇਸ ਸਬੰਧੀ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬਾ ਕਮੇਟੀ ਮੈਂਬਰਾਂ, ਵੱਖ ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰਾਂ ਨੇ ਸ਼ਿਰਕਤ ਕੀਤੀ। ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਐਕਸ਼ਨ ਦੀਆਂ ਤਿਆਰੀ ਸਬੰਧੀ ਵੱਖ ਵੱਖ ਜ਼ਿਲਿਆ ਵਿਚ ਮੀਟਿੰਗਾਂ ਕੀਤੀਆਂ ਗਈਆਂ ਹਨ। ਅੰਤ ਵਿਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਨ੍ਹੀ ਦੇਰ ਤੱਕ ਉਪਰੋਕਤ ਮੰਗਾਂ ਦਾ ਹੱਲ ਨਹÄ ਕੀਤਾ ਜਾਂਦਾ, ਜੱਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਸੰਦੀਪ ਖਾਨ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਮਨਪ੍ਰੀਤ ਸਿੰਘ, ਤੇਜਿੰਦਰ ਪਾਲ ਸਿੰਘ, ਜਿਲ੍ਹਾ ਆਗੂਆਂ ਵਿਚ ਜਸਵਿੰਦਰ ਸਿੰਘ ਚੱਕ ਜਾਨੀਸਰ, ਮੇਜਰ ਸਿੰਘ ਮਾਨਸਾ, ਸਰਬਜੀਤ ਸਿੰਘ ਬਰਨਾਲਾ, ਕੁਲਦੀਪ ਸਿੰਘ ਤਰਨਤਾਰਨ, ਜਤਿੰਦਰ ਸਿੰਘ ਹੁਸ਼ਿਆਰਪੁਰ, ਜਸਬੀਰ ਸਿੰਘ ਰੋਪੜ, ਮਨਪ੍ਰੀਤ ਸਿੰਘ, ਜਰਨੈਲ ਸਿੰਘ ਫਤਹਿਗੜ ਸਾਹਿਬ ਆਦਿ ਹਾਜਰ ਸਨ।
ਜਲ ਸਪਲਾਈ ਕਾਮੇ ਪਰਿਵਾਰਾਂ ਤੇ ਬੱਚਿਆ ਸਮੇਤ ਮਲੇਰਕੋਟਲਾ ਦੀ ਧਰਤੀ ’ਤੇ 16 ਜਨਵਰੀ ਨੂੰ ਕੈਬਨਿਟ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕਰਨਗੇ : ਵਰਿੰਦਰ ਸਿੰਘ ਮੋਮੀ



