Skip to content
Independent perspectives. Global stories.
BREAKING

ਨਰਿੰਦਰ ਮੋਦੀ ਦੇ ਮੰਤਰੀ ਮੰਡਲ ‘ਚ ਵਕੀਲਾਂ ਦਾ ਗਲਬਾ

Share this story

ਨਵੀਂ ਦਿੱਲੀ, 8 ਜੂਨ (ਪੀ. ਟੀ)- ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੇਂਦਰੀ ਮੰਤਰੀ ਮੰਡਲ ਦੇ ਇਕ ਤਿਹਾਈ ਮੈਂਬਰਾਂ ਨੇ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੋਈ ਹੈ, ਜਦਕਿ ਦੋ ਡਾਕਟਰ ਹਨ ਅਤੇ 9 ਮੈਂਬਰ ਅਲੱਗ-ਅਲੱਗ ਵਿਸ਼ਿਆਂ ’ਤੇ ਗ੍ਰੈਜੁਏਟ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਸਮੇਤ 12 ਮੰਤਰੀ ਪੋਸਟ ਗ੍ਰੈਜੁਏਟ ਹਨ। ਕੇਂਦਰੀ ਮੰਤਰੀ ਮੰਡਲ ‘ਚ 15 ਮੈਂਬਰਾਂ ਨੇ ਲਾਅ ਕੀਤਾ ਹੋਇਆ ਹੈ ਉਨ੍ਹਾਂ ’ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਵਿੱਤ ਮੰਤਰੀ ਅਰੁਣ ਜੇਤਲੀ, ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਿਆ ਨਾਇਡੂ, ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਰੇਲ ਮੰਤਰੀ ਡੀ.ਵੀ. ਸਦਾਨੰਦ ਗੌਡਾ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਸ਼ਾਮਿਲ ਹਨ। ਇਸ ਤਰ੍ਹਾਂ ਹੋਰ ਵੀ ਕਈ ਮੈਂਬਰਾਂ ਨੇ ਕਾਨੂੰਨ ਦੀ ਪੜਾਈ ਕੀਤੀ ਹੋਈ ਹੈ।

WRITTEN BY