Skip to content
Independent perspectives. Global stories.
BREAKING

ਧਾਮਪੁਰ ਦੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਨਮਾਨਿਤ

Share this story

ਸ਼੍ਰੋਮਣੀ ਕਮੇਟੀ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਕਾਰਜਸ਼ੀਲ – ਜੱਥੇ: ਅਵਤਾਰ ਸਿੰਘ

Page-1_34 ਵਿਸ਼ੇਸ਼ ਰਿਪੋਰਟ ਆਰ ਐਸ ਖਾਲਸਾ-ਲੁਧਿਆਣਾ, 9 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਉਥੇ ਨਾਲ-ਨਾਲ ਹੀ ਸੇਵਾ ਤੇ ਸਿਮਰਨ ਦੇ ਸੰਕਲਪ ਦੀ ਵਿਲੱਖਣ ਅਹਿਮੀਅਤ ਦੀ ਪ੍ਰੰਪਰਾ ਨੂੰ ਅਰੰਭਦੇ ਹੋਏ ਸਮੁੱਚੀਆਂ ਸੰਗਤਾਂ ਨੂੰ ਹੱਥੀ ਕਿਰਤ ਕਰਨ, ਨਾਮ ਜੱਪਣ ਤੇ ਵੰਡ ਛੱਕਣ ਦੇ ਸਿਧਾਂਤ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਨ ਦੀ ਤਾਕੀਦ ਵੀ ਕੀਤੀ । ਬੀਤੇ ਦਿਨੀਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਧਾਮਪੁਰ ਜ਼ਿਲ•ਾ ਬਿਜਨੌਰ (ਯੂ.ਪੀ.) ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਗਏ ਦੀਵਾਨ ਹਾਲ

ਦੇ ਰਸਮੀ ਉਦਘਾਟਨ ਕਰਨ ਉਪਰੰਤ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਇਆਂ ਹੋਇਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮਨੁੱਖੀ ਮਨ ਦੇ ਹਊਮੈ ਨੂੰ ਮਾਰਨ ਲਈ ਗੁਰੂ ਸਾਹਿਬਾਨ ਨੇ ਹੱਥੀਂ ਲੰਗਰ ਬਣਾਉਣ, ਲੰਗਰ ਛਕਾਉਣ, ਗੁਰਧਾਮਾਂ ਦੀ ਸੇਵਾ ਕਰਨ ਅਤੇ ਗਰੀਬ, ਮਜ਼ਲੂਮ ਤੇ ਬੇਸਹਾਰਾ ਮਨੁੱਖਾਂ ਦੀ ਸੇਵਾ ਕਰਨ ਦਾ ਜੋ ਕਲਿਆਣਕਾਰੀ ਉਪਦੇਸ਼ ਦਿੱਤਾ, ਅੱਜ ਉਸ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਪਹੁੰਚਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ । ਉਨ•ਾਂ ਨੇ ਕਿਹਾ ਕਿ ਸਿੱਖ ਕੌਮ ਦੀ ਸਿਰਮੋਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਤੇ ਵਿਦੇਸ਼ਾਂ ਵਿੱਚ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਈ ਵੱਡੇ ਕਾਰਜ ਕੀਤੇ ਜਾ ਰਹੇ ਹਨ, ਉਥੇ ਨਾਲ ਹੀ ਗੁਰੂ ਸਾਹਿਬਾਨ ਵੱਲੋਂ ਦਿੱਤੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਵੀ ਆਪਣੀ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ । ਇਸ ਦੌਰਾਨ ਉਨ•ਾਂ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਧਾਮਪੁਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਅਹੁੱਦੇਦਾਰਾਂ ਤੇ ਸਥਾਨਕ ਸੰਗਤ ਦੇ ਵੱਲੋਂ ਸੇਵਾ ਤੇ ਸਿਮਰਨ ਦੇ ਸਿਧਾਂਤ ਤੇ ਪਹਿਰਾ  ਦਿੰਦਿਆਂ ਹੋਇਆਂ ਗੁਰਦੁਆਰਾ ਸਾਹਿਬ ਦੇ ਉਸਾਰੇ ਗਏ ਨਵੇਂ ਸੁੰਦਰ ਦਿਵਾਨ ਹਾਲ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮਟੀ ਦੇ ਵੱਲੋਂ ਉਕਤ ਗੁਰਦੁਆਰਾ ਸਾਹਿਬ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇਣ ਦਾ ਮੌਕੇ ਤੇ ਐਲਾਨ ਵੀ ਕੀਤਾ ।
ਇਸ ਮੌਕੇ ਤੇ ਗੁਰਮਤਿ ਸਮਾਗਮ ਅੰਦਰ ਉਚੇਚੇ ਤੌਰ ਤੇ ਪੁੱਜੇ ਠਾਕੁਰ ਮੂਲ ਚੰਦ ਸੈਰ ਸਪਾਟਾ ਮੰਤਰੀ (ਯੂ.ਪੀ. ਸਰਕਾਰ) ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਸਥਾਨਕ ਇਲਾਕੇ ਦੀਆਂ ਸੰਗਤਾਂ ਦੇ ਵੱਲੋਂ ਕੀਤੇ ਗਏ ਸੇਵਾ ਕਾਰਜਾਂ ਦੀ ਜ਼ੋਰਦਾਰ ਸ਼ਬਦਾਂ ਦੀ ਪ੍ਰਸੰਸ਼ਾ ਕੀਤੀ ਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਦਾ ਇਲਾਕੇ ਦੀਆਂ ਸਮੁੱਚੀਆਂ ਗੁਰੂ ਨਾਨਕ ਨਾਮ  ਲੇਵਾ ਸੰਗਤਾਂ ਦੇ ਵੱਲੋਂ ਉਕਤ ਅਸਥਾਨ ਤੇ ਪੁੱਜਣ ਦਾ ਧੰਨਵਾਦ ਵੀ ਪ੍ਰਗਟ ਕੀਤਾ ।
ਇਸ ਤੋਂ ਪਹਿਲਾਂ ਗੁਰਦੁਆਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਕੀਰਤਨੀਏ ਭਾਈ ਲਖਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਤੇ ਭਾਈ ਸੁਰਿੰਦਰ ਸਿੰਘ ਮਨੀ ਦੇ ਜੱਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਨਾਲ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਵਿੱਚ ਪ੍ਰਪੱਕ ਹੋਣ ਦੀ ਜ਼ੋਰਦਾਰ ਤਾਕੀਦ ਵੀ ਕੀਤੀ ।
ਸਮਾਗਮ ਦੀ ਸਮਾਪਤੀ ਮੌਕੇ ਗੁ: ਸ਼੍ਰੀ ਗੁਰੂ ਸਿੰਘ ਸਭਾ ਧਾਮਪੁਰ ਯੂ.ਪੀ. ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਸਲੂਜਾ, ਜਨ: ਸਕੱਤਰ ਗੁਰਚਰਨ ਸਿੰਘ ਚਾਵਲਾ, ਖਜਾਨਚੀ ਸ. ਕੁਲਦੀਪ ਸਿੰਘ ਮੋਗਾ, ਹਰਭਜਨ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁੱਦੇਦਾਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੂੰ ਸਨਮਾਨ ਚਿੰਨ•, ਸਿਰਪਾਓ ਤੇ ਦੋਸ਼ਾਲਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ ।
ਇਸ ਦੌਰਾਨ ਉਨ•ਾਂ ਦੇ ਨਾਲ ਸ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਹਰਭਜਨ ਸਿੰਘ, ਭੁਪਿੰਦਰ ਸਿੰਘ ਐਡਵੋਕੇਟ, ਗੁਰਮੀਤ ਸਿੰਘ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

WRITTEN BY