Skip to content
Independent perspectives. Global stories.
BREAKING

8ਵੀਂ ਅਤੇ ਵੱਧ ਯੋਗਤਾ ਵਾਲੇ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ

Share this story

ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 16 ਜਨਵਰੀ (ਤਰਸੇਮ ਦੀਵਾਨਾ)- ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀ ਜਾ ਰਹੀ ਮੁਫ਼ਤ ਸਿਖਲਾਈ ਸਦਕਾ ਜਿਥੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ, ਉਥੇ ਨੌਜਵਾਨ ਆਪਣੇ ਪੈਰਾਂ ਸਿਰ ਵੀ ਖੜੇ ਹੋ ਰਹੇ ਹਨ। ਉਹ ਅੱਜ ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ ਦੌਰਾਨ ਕਰਵਾਏ ਜਾ ਰਹੇ ਕੋਰਸਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੇਨਿੰਗ ਪਾਰਟਨਰ ਵਿਦਿਆ ਕੇਅਰ ਵੱਲੋਂ ਗੜਸ਼ੰਕਰ ਵਿੱਚ 100 ਔਰਤਾਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਤਲਵਾੜਾ ਵਲੋਂ 130 ਨੌਜਵਾਨਾਂ ਨੂੰ ਵੈਲਡਰ, ਟਰੈਕਟਰ ਓਪਰੇਟਰ, ਕਾਰ ਵਾਸ਼ਰ ਅਤੇ ਅਸਿਸਟੈਂਟ ਟੈਕਨੀਸ਼ੀਅਨ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਤਰਾਂ ਆਈ.ਆਈ.ਏ.ਈ. ਮੁਕੇਰੀਆਂ ਵਲੋਂ ਨੌਜਵਾਨਾਂ ਨੂੰ ਐਕਸਪੋਰਟ ਐਗਜ਼ੀਕਿਊਟਿਵ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸੇ ਕੰਪਨੀ ਵਲੋਂ ਸੋਲਰ ਪੈਨਲ ਟੈਕਨੀਸ਼ੀਅਨ ਦੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਗਿਆਨਮ ਮਾਹਿਲਪੁਰ ਵੱਲੋਂ ਰਿਟੇਲ ਸੇਲਜ਼ ਐਸੋਸੀਏਟ, ਐਵਟੇਗ ਪ੍ਰਾਈਵੇਟ ਲਿਮਟਡ ਵਲੋਂ ਵੈਲਡਿੰਗ, ਅਸਿਸਟੈਂਟ ਇਲੈਕਟ੍ਰੀਸ਼ੀਅਨ, ਡਾਟਾ ਐਂਟਰੀ ਓਪਰੇਟਰ, ਸੀ.ਐਨ.ਸੀ. ਓਪਰੇਟਰ ਆਦਿ ਤੋਂ ਇਲਾਵਾ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਟੇਲਰਿੰਗ ਅਤੇ ਅਸਿਸਟੈਂਟ ਇਲੈਕਟ੍ਰੀਸ਼ੀਅਨ ਦੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗਰਾਸ ਅਕੈਡਮੀ ਮੁਕੇਰੀਆਂ ਵਲੋਂ ਨੌਜਵਾਨਾਂ ਨੂੰ ਅਸਿਸਟੈਂਟ ਇਲੈਕਟ੍ਰੀਸ਼ੀਅਨ ਅਤੇ ਬਰਾਊਨ ਸ਼ੀਲਡ ਸਕਿਉਰਟੀ ਗੜਦੀਵਾਲਾ ਵਲੋਂ ਸੁਰੱਖਿਆ ਗਾਰਡਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।। ਮੀਟਿੰਗ ਦੌਰਾਨ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਦੇ ਨੁਮਾਇੰਦੇ ਹਾਜ਼ਰ ਸਨ।

WRITTEN BY