Skip to content
Independent perspectives. Global stories.
BREAKING

ਬੇਰੁਜ਼ਗਾਰ ਅਧਿਆਪਕਾਂ ਨੇ ਅਸਾਮੀਆਂ ਠੁਕਰਾਈਆਂ

Share this story

ਮੰਤਰੀ ਮੰਡਲ ਦੀ ਪ੍ਰਵਾਨਗੀ ਫੂਕੀ 26 ਜਨਵਰੀ ਨੂੰ ਗੁਪਤ ਐਕਸ਼ਨ

ਬਠਿੰਡਾ, 17 ਜਨਵਰੀ (ਸੁਖਵਿੰਦਰ ਸਿੰਘ ਸਰਾਂ)- 4 ਸਤੰਬਰ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਪੱਕਾ-ਮੋਰਚਾ ਲਾ ਕੇ ਬੈਠੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕ ਠੰਢ ਦੇ ਬਾਵਜੂਦ ਵੀ ਸੰਘਰਸ਼ ਲਈ ਡਟੇ ਹੋਏ ਹਨ। ਲੰਘੀ 12 ਜਨਵਰੀ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਲੋਹੜੀ ਮੰਗੀ ਸੀ। ਪੰਜਾਬ ਸਰਕਾਰ ਦੀ 14 ਜਨਵਰੀ ਦੀ ਕੈਬਨਿਟ ਮੀਟਿੰਗ ਵਿੱਚ ਬੀਐੱਡ ਅਧਿਆਪਕਾਂ ਲਈ 2182 ਅਤੇ ਈਟੀਟੀ ਅਧਿਆਪਕਾਂ ਲਈ 500 ਅਸਾਮੀਆਂ ਦੀ ਪ੍ਰਵਾਨਗੀ ਹੋਈ ਹੈ ਜਿਸ ਨੂੰ ਬੇਰੁਜ਼ਗਾਰਾਂ ਨੇ ਰੱਦ ਕਰਦਿਆਂ 15000 ਅਸਾਮੀਆਂ ਬੀ ਐਡ ਲਈ ਅਤੇ 12000 ਅਸਾਮੀਆਂ ਈਟੀਟੀ ਲਈ ਮੁੱਢ ਤੋਂ ਕੀਤੀ ਜਾ ਰਹੀ ਮੰਗ ਦੀ ਪੂਰਤੀ ਲਈ ਸੰਘਰਸ਼ ਆਰੰਭਿਆ ਹੋਇਆ ਹੈ।ਇਸੇ ਤਹਿਤ ਯੂਨੀਅਨ ਦੇ ਆਗੂਆਂ ਯੁੱਧਜੀਤ ਸਿੰਘ ਤੇ ਲਵਦੀਪ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਪ੍ਰਵਾਨਗੀ ਦੀਆਂ ਕਾਪੀਆਂ ਫੂਕ ਕੇ ਪ੍ਰਦਸ਼ਨ ਕੀਤਾ। ਸਥਾਨਕ ਟੀਚਰਜ਼ ਹੋਮ ਵਿੱਚ ਇਕੱਤਰ ਹੋਏ ਬੇਰੁਜ਼ਗਾਰ ਨੇ ਕਿਹਾ ਕਿ ਪੰਜਾਬ ਸਰਕਾਰ 2682 ਅਧਿਆਪਕਾਂ ਦੀਆਂ ਅਸਾਮੀਆਂ ਕੱਢ ਕੇ ਬੇਰੁਜ਼ਗਾਰਾਂ ਦੇ ਜਖਮਾਂ ਉੱਤੇ ਲੂਣ ਪਾ ਰਹੀ ਹੈ ,ਜਦਕਿ ਪੰਜਾਬ ਭਰ ‘ਚ 30 ਹਜ਼ਾਰ ਦੇ ਕਰੀਬ ਅਸਾਮੀਆਂ ਖਾਲੀ ਹਨ। ਜਦਕਿ 65 ਹਜ਼ਾਰ ਦੇ ਕਰੀਬ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰ ਬੇਰੁਜ਼ਗਾਰ ਹਨ। ਉਹਨਾਂ ਕਿਹਾ ਕਿ 26 ਜਨਵਰੀ ਨੂੰ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਗੁਪਤ ਐਕਸਨ ਕਰਕੇ ਰੋਸ ਦਰਜ ਕਰਵਾਉਣਗੇ। ਉਹਨਾਂ ਕਿਹਾ ਕਿ ਘੱਟ ਤੋਂ ਘੱਟ 27 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ, ਟੈੱਸਟ ਪਾਸ ਕਰਨ ਦੇ ਬਾਵਜੂਦ ਓਵਰਏਜ਼ ਹੋ ਰਹੇ ਉਮੀਦਵਾਰਾਂ ਲਈ ਉਮਰ ਸ਼ਰਤ 37 ਤੋਂ 42 ਸਾਲ ਕਰਨ, ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 10 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ ‘ਚ ਸੋਧ ਕਰਕੇ ਨਿਯੁਕਤੀ ਹੋਵੇ, ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ ‘ਚੋਂ ਪਹਿਲਾਂ ਲਾਜ਼ਮੀ ਕੀਤੇ 55 ਫੀਸਦੀ ਅੰਕਾਂ ਦੀ ਸ਼ਰਤ ਤੋਂ ਪੀੜਤ ਹੋਕੇ ਖ਼ੁਦਕੁਸ਼ੀ ਲਈ ਮਜ਼ਬੂਰ ਹੋਏ ਜਗਸੀਰ ਸਿੰਘ ਚੱਕ ਭਾਈਕਾ ਦੇ ਪਰਿਵਾਰ ਨੂੰ ਇੱਕ ਨੌਕਰੀ ਅਤੇ ਦਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, 58 ਤੋਂ 60 ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ, ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ, ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, 50 ਤੋਂ ਘੱਟ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ ‘ਚ ਵੀ ਹੈੱਡ-ਮਾਸਟਰ ਦੀ ਅਸਾਮੀ ਬਰਕਰਾਰ ਰੱਖੀ ਜਾਵੇ, ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ, ਪ੍ਰਾਇਮਰੀ ਆਧਿਆਪਕ ਵਿਦਿਆਰਥੀਆਂ ਅਨੁਪਾਤ 20:1 ਕਰਨ ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਇਹਨਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ। ਇਸ ਮੌਕੇ ਪਰਵੀਨ ਕੌਰ,ਕਮਲਜੀਤ ਕੌਰ,ਅਮਨਪ੍ਰੀਤ ਕੌਰ,ਸੰਦੀਪ ਕੌਰ,ਤਜਿੰਦਰ ਮਾਨਵਾਲਾ,ਗੁਰਪ੍ਰੀਤ ਸਿੰਘ,ਕੁਲਵਿੰਦਰ ਮੌੜ,ਬੀਰਬਲ ਮੌੜ,ਬਲਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

WRITTEN BY