ਲਖਨਊ, 19 ਜੁਲਾਈ (ਪੀ. ਟੀ.)-ਉਤਰ ਪ੍ਰਦੇਸ਼ ਦੇ ਆਜਮਗੜ੍ਹ ‘ਚ ਸ਼ੁੱਕਰਵਾਰ ਨੂੰ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਵਿਧਾਇਕ ਸਰਵੇਸ਼ ਸਿੰਘ ਸਮੇਤ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਇਹ ਵਾਰਦਾਤ ਆਜਮਗੜ੍ਹ ‘ਚ ਹੋਈ ਹੈ। ਮਰਨ ਵਾਲਿਆਂ ‘ਚ ਇੱਕ ਬਾਡੀਗਾਰਡ ਤੇ ਇੱਕ ਵਪਾਰੀ ਵੀ ਸ਼ਾਮਿਲ ਹੈ। ਇਸ ਘਟਨਾ ਤੋਂ ਬਾਅਦ ਆਜਮਗੜ੍ਹ ‘ਚ ਤਨਾਅ ਫੈਲ ਗਿਆ ਹੈ। ਜਾਣਕਾਰੀ ਦੇ ਅਨੁਸਾਰ ਤਿੰਨ ਅਣਪਛਾਤੇ ਹਮਲਾਵਾਂ ਨੇ ਸਾਬਕਾ ਵਿਧਾਇਕ ਦੇ ਕਾਫਲੇ ‘ਤੇ ਹਮਲਾ ਕਰ ਗੋਲੀਬਾਰੀ ਕੀਤੀ। ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਤੋਂ ਬਾਅਦ ਦੋ ਹੋਰ ਲੋਕਾਂ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹੱਤਿਆ ਦੀ ਇਸ ਘਟਨਾ ਦੇ ਬਾਅਦ ਪੂਰੇ ਪ੍ਰਦੇਸ਼ ‘ਚ ਗੁੱਸੇ ਦੀ ਅੱਗ ਫੈਲ ਗਈ ਤੇ ਲੋਕਾਂ ਨੇ ਹਿੰਸਕ ਪ੍ਰਦਰਸ਼ਨ ਕਰਕੇ ਭੰਨ-ਤੋੜ ਕੀਤੀ।



