Skip to content
Independent perspectives. Global stories.
BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਕਰੀਆਂ ਲਈ ਕੋਚਿੰਗ ਸੇਵਾ ਸ਼ੁਰੂ ਕੀਤੀ ਜਾਵੇਗੀ : ਡੀ ਸੀ ਵਿਨੈ ਬਬਲਾਨੀ

Share this story

ਸਹੀਦ ਭਗਤ ਸਿੰਘ ਨਗਰ, 29 ਜਨਵਰੀ (ਰਮੇਸ਼ ਸ਼ਰਮਾ, ਲਖਵਿੰਦਰ ਸੋਨੂੰ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਲਦ ਹੀ ਨੌਕਰੀਆਂ ਲਈ ਯੋਗ ਉਮੀਦਵਾਰਾਂ ਦੀ ਕੋਚਿੰਗ ਸ਼ੁਰੂ ਕੀਤੀ ਜਾਵੇਗੀ, ਜਿਸ ਦੌਰਾਨ 21 ਤੋਂ 27 ਸਾਲ ਦੇ ਉਮਰ ਦੇ ਗਰੈਜੂਏਟ/ਪੋਸਟ ਗਰੈਜੂਏਟ ਨੌਜੁਆਨਾਂ ਨੂੰ 6 ਮਹੀਨੇ ਦੀ ਕੋਚਿੰਗ ਦੌਰਾਨ ਨੌਕਰੀ ਲਈ ਪ੍ਰੀਖਿਆ ਦੀ ਤਿਆਰੀ ਤੋਂ ਲੈ ਕੇ ਇੰਟਰਵਿਊ ਤੱਕ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਚੇਅਰਮੈਨ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਬਿਊਰੋ ਵੱਲੋਂ ਡੀ ਬੀ ਈ ਈ ਬਰਾਂਡਿੰਗ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਕਰਵਾਈ ਕੌਂਸਲਿੰਗ/ਜਾਗਰੂਕਤਾ ਗਤੀਵਿਧੀ ਦੌਰਾਨ ਕੀਤਾ। ਉਨ੍ਹਾਂ ਨੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਨੂੰ ਸੰਵਾਰਨ ਅਤੇ ਸਮਾਗਮ ਦੌਰਾਨ ਵੱਖ-ਵੱਖ ਪ੍ਰਿੰਸੀਪਲਾਂ/ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਬਿਊਰੋ ਪ੍ਰਤੀ ਜਾਗਰੂਕ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਨੂੰ ਵੀ ਭਾਗੀਦਾਰੀ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ, ਡਿਪਟੀ ਡੀ ਈ ਓ (ਸੈਕੰਡਰੀ) ਨਰਿੰਦਰ ਵਰਮਾ, ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ, ਕਰਨਾਣਾ ਦੇ ਪ੍ਰਿੰਸੀਪਲ ਇੰਦੂ ਬਾਲਾ, ਉਸਮਾਨਪੁਰ ਦੇ ਪ੍ਰਿੰਸੀਪਲ ਰਵਿੰਦਰ ਕੌਰ, ਡਾ. ਅਨਿਲ ਕੁਮਾਰ ਲੈਕਚਰਾਰ, ਲੈਕਚਰਾਰ ਸੁਰਜੀਤ ਮਝੂਰ, ਲੈਕਰਚਾਰ ਪੂਜਾ ਸ਼ਰਮਾ, ਲੈਕਚਰਾਰ ਸ੍ਰੀਮਤੀ ਗੁਨੀਤ, ਲੈਕਚਰਾਰ ਸ੍ਰੀਮਤੀ ਸ਼ੈਲੀ ਸ਼ਰਮਾ, ਲੈਕਰਚਰ ਸ੍ਰੀਮਤੀ ਰਿੰਮੀ, ਲੈਕਚਰਾਰ ਸ੍ਰੀਮਤੀ ਸੁਸ਼ਮਾ ਰਾਣੀ, ਮਿਸਟ੍ਰੈਸ ਜਤਿੰਦਰ ਕੌਰ, ਸਾਇੰਸ ਮਾਸਟਰ ਸੰਜੀਵ ਦੁੱਗਲ, ਵਿਪਿਨ ਕੁਮਾਰ ਵੋਕੇਸ਼ਨਲ ਮਾਸਟਰ, ਰਾਜਵਿੰਦਰ ਸਿੰਘ ਕੰਪਿਊਟਰ ਫੈਕਲਟੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਸਕੂਲ ‘ਚ ਪੌਦਾ ਵੀ ਲਾਇਆ ਗਿਆ।

WRITTEN BY