ਕਾਂਗਰਸ ਸੰਸਦ ਮੈਂਬਰਾਂ ਨਾਲ ਮੀਟਿੰਗ ਦੌਰਾਨ ਲਿਆ ਫੈਸਲਾ
ਚੰਡੀਗੜ੍ਹ, 29 ਜਨਵਰੀ- ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਗੰਭੀਰ ਖਤਰਾ ਮੰਨਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਕੇ ਇਸ ਨੀਤੀ ਦੀ ਪੜਚੋਲ ਨਾ ਕਰਨ ਲਈ ਅਪੀਲ ਕਰਨ ਵਾਸਤੇ ਆਖਿਆ ਹੈ। ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਕੇਂਦਰ ਸਰਕਾਰ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਅਗਲੇ ਵਿੱਤੀ ਸਾਲ ਲਈ ਬਜਟ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਬੁਲਾਈ ਗਈ ਸੀ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਨੇ ਫੈਸਲਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਦੀ ਸਿਫਾਰਸ਼ ਨੂੰ ਪ੍ਰਵਾਨ ਕਰਨ ਦੇ ਖਤਰਿਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਸੰਸਦ ਮੈਂਬਰਾਂ ਦਾ ਮੰਨਣਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਨੀਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਪੰਜਾਬ ਦੇ ਅਰਥਚਾਰੇ ‘ਤੇ ਮਾਰੂ ਪ੍ਰਭਾਵ ਪਾਵੇਗੀ। ਉਨ੍ਹਾਂ ਨੇ ਤੌਖਲੇ ਜ਼ਾਹਰ ਕਰਦਿਆਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਦਾ ਅੰਤ ਕਰਨ ਲਈ ਕੇਂਦਰ ਸਰਕਾਰ ਪਲੇਠੇ ਕਦਮ ਦੇ ਤੌਰ ‘ਤੇ ਖਰੀਦ ਨੂੰ ਸੀਮਿਤ ਕਰੇਗੀ। ਬਾਰੇ ਸੰਸਦ ਮੈਂਬਰਾਂ ਨੂੰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਅੰਤਰ-ਰਾਜ ਦਰਿਆਈ ਪਾਣੀਆਂ ਦੇ ਵਿਵਾਦ (ਸੋਧ) ਬਿੱਲ-2019 ਦੀ ਧਾਰਾ 12 ਦੇ ਉਪਬੰਧ ਵਿੱਚ ਤਰਮੀਮ ਕਰਨ ਲਈ ਜ਼ੋਰ ਲਾਉਣ ਵਾਸਤੇ ਆਖਿਆ ਤਾਂ ਕਿ ਪੰਜਾਬ ਦੇ ਜਲ ਵਸੀਲਿਆਂ ਦੀ ਰਾਖੀ ਕੀਤੀ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਭਵਨ, ਦਿੱਲੀ ਵਿੱਚ ਸੂਬਾ ਸਰਕਾਰ ਵੱਲੋਂ ਅਧਿਕਾਰੀ ਤਾਇਨਾਤ ਕੀਤੇ ਜਾਣਗੇ ਜੋ ਸੰਸਦ ਮੈਂਬਰਾਂ ਨਾਲ ਤਾਲਮੇਲ ਕਰਨ ਤੋਂ ਇਲਾਵਾ ਉਨ੍ਹਾਂ ਨਾਲ ਪੰਜਾਬ ਨਾਲ ਸਬੰਧਤ ਮਸਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕਰਨਗੇ। ਸੂਬੇ ਨਾਲ ਜੁੜੇ ਮਸਲਿਆਂ ਵਿੱਚ ਹੋਰ ਵਧੇਰੇ ਪ੍ਰਭਾਵਸ਼ਾਲੀ ਦਖ਼ਲਅੰਦਾਜ਼ੀ ਨੂੰ ਯਕੀਨੀ ਬਣਾਉਣ ਲਈ ਇਹ ਜ਼ਰੂਰੀ ਹੈ। ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ‘ਤੇ ਵਿਚਾਰ-ਵਟਾਂਦਰੇ ਮੌਕੇ ਖੁਰਾਕ ਤੇ ਜਨਤਕ ਖਪਤਕਾਰਾਂ ਦੇ ਮਾਮਲਿਆਂ ਪਾਸੋਂ ਕੇਂਦਰੀ ਪੂਲ ਦੇ ਅਨਾਜ ਭੰਡਾਰ ਖਾਲੀ ਕਰਨ ਨਾਲ ਸਬੰਧਤ ਪੰਜਾਬ ਦੇ ਖੁਰਾਕ ਮਹਿਕਮੇ ਦੇ ਇਕ ਨੋਟ ਦਾ ਹਵਾਲਾ ਦਿੱਤਾ ਗਿਆ ਤਾਂ ਜੋ ਕੇਂਦਰੀ ਏਜੰਸੀਆਂ ਵੱਲੋਂ ਕਣਕ ਤੇ ਝੋਨੇ ਦੀ ਢਿੱਲੀ ਖਰੀਦ ਨਾਲ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਵਿਚਾਰਿਆ ਜਾ ਸਕੇ। ਵਿਭਾਗ ਵੱਲੋਂ ਦਿੱਤੀ ਪੇਸ਼ਕਾਰੀ ਵਿੱਚ ਦਰਸਾਇਆ ਗਿਆ ਕਿ ਕੇਂਦਰੀ ਪੂਲ ਨਾਲ ਸਬੰਧਤ 140 ਲੱਖ ਮੀਟਰਕ ਟਨ ਕਣਕ ਅਤੇ 95 ਲੱਖ ਮੀਟਰਕ ਟਨ ਚੌਲ ਦਾ ਭੰਡਾਰਨ ਇਸ ਵੇਲੇ ਸੂਬੇ ਵਿੱਚ ਹੈ। ਇਸ ਵਿੱਚੋਂ 70 ਲੱਖ ਮੀਟਰਕ ਟਨ ਕਣਕ ਖੁੱਲ੍ਹੇ/ਸੀ.ਏ.ਪੀ. ਤਹਿਤ ਪਰਾਲੀ ਸਾੜਨ ਦੇ ਮੁੱਦੇ ‘ਤੇ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਦੀਆਂ ਮਸ਼ੀਨਾਂ ਲਈ ਸਬਸਿਡੀ ਕਿਸਾਨਾਂ ਤੱਕ ਨਹੀਂ ਪਹੁੰਚ ਰਹੀ ਹੈ। ਏਜੰਡੇ ਦੇ ਹਿੱਸੇ ਵਜੋਂ ਮੀਟਿੰਗ ਵਿੱਚ ਕੁੱਲ 34 ਮੁੱਦਿਆਂ ਨੂੰ ਵਿਚਾਰ ਵਟਾਂਦਰੇ ਲਈ ਸੂਚੀਬੱਧ ਕੀਤਾ ਗਿਆ ਸੀ ਜਿਨ੍ਹਾਂ ਨੂੰ ਕੇਂਦਰ ਨਾਲ ਗੰਭੀਰਤਾ ਨਾਲ ਵਿਚਾਰਨ ਲਈ ਸੰਸਦ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਵਿੱਚ ਦੇਰੀ ਦਾ ਮੁੱਦਾ ਸੰਸਦ ਵਿੱਚ ਉਠਾਉਣਾ ਚਾਹੀਦਾ ਹੈ। ਮੀਟਿੰਗ ਵਿੱਚ ਲੋਕ ਸਭਾ ਸੰਸਦ ਮੈਂਬਰ ਡਾ. ਅਮਰ ਸਿੰਘ, ਜਸਬੀਰ ਸਿੰਘ ਗਿੱਲ, ਚੌਧਰੀ ਸੰਤੋਖ ਸਿੰਘ, ਪਰਨੀਤ ਕੌਰ, ਮਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ ਤੇ ਮੁਹੰਮਦ ਸਦੀਕ ਅਤੇ ਰਾਜ ਸਭਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਸਨ।



