Skip to content
Independent perspectives. Global stories.
BREAKING

ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Share this story

ਦੋ ਮਿੰਟ ਦਾ ਮੌਨ ਰੱਖ ਕੇ ਆਜ਼ਾਦੀ ਲਈ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਕੀਤਾ ਨਮਨ

ਬਠਿੰਡਾ, 30 ਜਨਵਰੀ (ਗੁਰਮੀਤ ਸੇਮਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਅਸਿਸਟੈਂਟ ਕਮਿਸ਼ਨਰ (ਗਰੀਵੈਂਨਸਸ) ਵਰਿੰਦਰ ਕੁਮਾਰ ਅਤੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਂਟ ਕੀਤੀ। ਪੰਜਾਬ ਪੁਲਿਸ ਦੇ ਕਮਾਂਡਰ ਗਾਰਦ ਨੇ ਹਥਿਆਰਾਂ ਨੂੰ ਨਿਵਾ ਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ, ”ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।” ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ।

WRITTEN BY