Skip to content
Independent perspectives. Global stories.
BREAKING

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Share this story

ਰੂਪਨਗਰ, 30 ਜਨਵਰੀ (ਲਾਡੀ ਖਾਬੜਾ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਅੱਜ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਇਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਆਯੋਜਿਤ ਕੀਤੇ ਸ਼ਰਧਾਂਜਲੀ ਸਮਾਗਮ ਦੌਰਾਨ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਨੇ ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਆਜਾਦੀ ਘੁਲਾਟੀਆਂ ਅਤੇ ਦੇਸ਼ ਦੇ ਹੋਰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ
ਕਿਹਾ ਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਆਜਾਦ ਭਾਰਤ ਵਿੱਚ ਰਹਿ ਰਹੇ ਹਨ। ਉੁਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਦੇਸ਼ ਦੀ ਆਜਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਜੀਵਨ ਵਿੱਚ ਸੱਚ ਅਤੇ ਅਹਿੰਸਾ ਵਰਗੇ ਵਿਚਾਰਾਂ ਨੂੰ ਅਪਨਾਉਣ ਲਈ ਕਿਹਾ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਹਾਤਮਾਂ ਗਾਂਧੀ ਜੀ ਦੀ ਯਾਦ ਵਿੱਚ ਇੱਕ ਪ੍ਰਣ ਵੀ ਲਿਆ ਗਿਆ ਜਿਸ ਦਾ ਮੁੱਖ ਮੰਤਵ ਜ਼ਿਲ੍ਹੇ ਨੂੰ ਕੁਸ਼ਟ ਰੋਗ ਤੋਂ ਮੁਕਤ ਬਣਾਉਣ ਹੈ।ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਇੰਦਰਪਾਲ , ਸਿਵਲ ਸਰਜਨ ਸ਼੍ਰੀ ਐਚ.ਐਨ. ਸ਼ਰਮਾ ,ਸ਼੍ਰੀ ਜ਼ਸਵੰਤ ਸਿੰਘ ਜ਼ਿਲ੍ਹਾ ਮਾਲ ਅਫਸਰ, ਸ਼੍ਰੀਮਤੀ ਸੰਤੋਸ਼ ਕੁਮਾਰੀ ਸੁਪਰਡੈਂਟ ਗਰੇਡ 1 ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

WRITTEN BY