Skip to content
Independent perspectives. Global stories.
BREAKING

ਮਹਿਲਾਵਾਂ ਨੂੰ ਆਤਮ ਨਿਰਭਰ ਬਨਾਉਣ ਲਈ ਵਿਸ਼ੇਸ਼ ਭੂਮਿਕਾ ਨਿਭਾਅ ਰਹੇ ਹਨ ਸੈਲਫ ਹੈਲਪ ਗਰੁੱਪ : ਡੀ.ਸੀ. ਰੂਪਨਗਰ

Share this story

ਰੂਪਨਗਰ, 31 ਜਨਵਰੀ (ਲਾਡੀ ਖਾਬੜਾ)- ਮਹਿਲਾਵਾਂ ਨੂੰ ਆਤਮ ਨਿਰਭਰ ਬਨਾਉਣ ਦੇ ਲਈ ਸੈਲਫ ਹੈਲਪ ਗਰੁੱਪ ਵਿਸ਼ੇਸ਼ ਭੂਮਿਕਾ ਨਿਭਾਅ ਰਹੇ ਹਨ।ਮਹਿਲਾਵਾਂ ਨੂੰ ਜ਼ਿੱਥੇ ਸਫਲ ਰੁਜ਼ਗਾਰ ਅਪਾਉਣ ਦੇ ਲਈ ਕਈ ਤਰ੍ਹਾਂ ਦੀਆਂ ਲਾਭਾਦਾਇਕ ਸਕੀਮਾਂ ਸ਼ਰੂ ਕੀਤੀਆਂ ਗਈਆਂ ਹਨ। ਉੱਥੇ ਮਹਿਲਾਵਾਂ ਪੈਰਾਂ ਤੇ ਖੜ੍ਹੇ ਕਰਨ ਲਈ ਵਿਸ਼ੇਸ਼ ਟ੍ਰਨਿੰਗਾਂ ਵੀ ਮੁਹੱਈਆਂ ਕਰਵਾਈ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਬੀਬੀ ਮੁਮਤਾਜ਼ ਸੈਲਫ ਹੈਲਪ ਗਰੁੱਪ ਪਿੰਡ ਸਿੰਬਲ ਝੱਲੀਆਂ ਰੋਪੜ ਨੂੰ 12 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੋਪਣ ਦੌਰਾਨ ਇਹ ਗੱਲ ਕਹੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪ ਸ਼ੀਖਾ , ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਅਮਰਦੀਪ
ਸਿੰਘ ਗੁਜਰਾਲ ਵੀ ਵਿਸ਼ੇਸ਼ ਤੋਰ ਤੇ ਮੌਜੂਦ ਸਨ। ਇਸ ਮੌਕੇ ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ. ਸ਼੍ਰੀ ਆਨੰਦਪੁਰ ਸਾਹਿਬ ਮੈਡਮ ਕੰਨੂ ਗਰਗ, ਸਹਾਇਕ ਕਮਿਸ਼ਨਰ ਸ਼੍ਰੀ ਇੰਦਰਪਾਲ, ਸਿਵਲ ਸਰਜਨ ਐਚ.ਐਨ ਸ਼ਰਮਾ , ਬਲਾਕ ਪ੍ਰੋਗਰਾਮ ਮੈਨੇਜਰ ਰੇਖਾ ਸ਼ਰਮਾ, ਰਣਬੀਰ ਕੌਰ , ਗੁਰਪ੍ਰੀਤ ਕੌਰ, ਮਮਤਾ ਰਾਣੀ , ਲਖਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਸੈਲਫ ਹੈਲਪ ਗਰੁੱਪ ਦੇ ਮੈਬਰ ਵੀ ਮੌਜੂਦ ਸਨ।

WRITTEN BY