ਕੈਬਨਿਟ ਮੰਤਰੀ ਨੇ ਹਸਪਤਾਲ ਦੇ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 31 ਜਨਵਰੀ (ਤਰਸੇਮ ਦੀਵਾਨਾ)- ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਦੇਰ ਰਾਤ 11:30 ਵਜੇ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ•ਾਂ ਹਸਪਤਾਲ ਵਿੱਚ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੇ ਨਾਲ-ਨਾਲ ਕੋਰੋਨਾ ਵਾਇਰਸ ਸਬੰਧੀ ਹਸਪਤਾਲ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੀਰਵਾਰ ਦੇਰ ਰਾਤ ਅਚਾਨਕ ਸਿਵਲ ਹਸਪਤਾਲ ਪਹੁੰਚ ਗਏ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਉਨ•ਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਸਿਵਲ ਸਰਜਨ ਅਤੇ ਐਸ.ਐਮ.ਓ ਵੀ ਹਸਪਤਾਲ ਪਹੁੰਚ ਗਏ। ਇਸ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੀ ਸਫਾਈ ‘ਤੇ ਅਸੰਤੁਸ਼ਟੀ ਜਾਹਿਰ ਕਰਦੇ ਹੋਏ ਸਫਾਈ ਵਿਵਸਥਾ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਸਫਾਈ ਸੇਵਕਾਂ ਦੀ ਕਮੀ ਹੈ ਅਤੇ ਸਫਾਈ ਸੇਵਕਾਂ ਦੀ ਸੰਖਿਆ ਵਧਾਉਣ ਦੀ ਮਨਜੂਰੀ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਸਿਹਤ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੀ ਅਰੋੜਾ ਨੇ ਹਸਪਤਾਲ ਦੇ ਐਮਰਜੈਂਸੀ ਡਿਵੀਜ਼ਨ, ਬਲੱਡ
ਬੈਂਕ, ਲੈਬਾਰਟਰੀ ਦਾ ਦੌਰਾ ਕਰਕੇ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਉਨ•ਾਂ ਹਸਪਤਾਲ ਵਿੱਚ ਉਪਲਬੱਧ ਦਵਾਈਆਂ ਦੇ ਸਟਾਕ ਨੂੰ ਵੀ ਚੈਕ ਕੀਤਾ। ਇਸ ਦੌਰਾਨ ਮਰੀਜਾਂ ਨੇ ਦੱਸਿਆ ਕਿ ਉਨ•ਾਂ ਨੂੰ ਦਵਾਈਆਂ ਹਸਪਤਾਲ ਵਿੱਚ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਐਂਬੂਲੈਂਸ ਚੈਕ ਕਰਨ ਲਈ ਡਰਾਈਵਰ ਨੂੰ ਵੀ ਬੁਲਾਇਆ ਅਤੇ ਚੈਕ ਕੀਤਾ ਕਿ ਕਿੰਨੀ ਦੇਰ ਵਿੱਚ ਹਸਪਤਾਲ ਵਿੱਚ ਐਂਬੂਲੈਂਸ ਮਰੀਜ਼ ਤੱਕ ਪਹੁੰਚਦੀ ਹੈ ਅਤੇ ਕਿੰਨੀ ਦੇਰ ਵਿੱਚ ਐਂਬੂਲੈਂਸ ਮਰੀਜ਼ ਨੂੰ ਹਸਪਤਾਲ ਲੈ ਕੇ ਆਉਂਦੀ ਹੈ। ਇਸ ਦੌਰਾਨ ਉਨ•ਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਰਜਨੀਸ਼ ਟੰਡਨ ਅਤੇ ਸ਼੍ਰੀ ਮਨਮੋਹਨ ਸਿੰਘ ਕਪੂਰ ਵੀ ਮੌਜੂਦ ਸਨ।



