ਸ਼੍ਰੀ ਗੋਇੰਦਵਾਲ ਸਾਹਿਬ, 2 ਫਰਵਰੀ (ਰਣਜੀਤ ਦਿਉਲ)- ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਤੋਂ ਸੀਨੀਅਰ ਕਾਗਰਸੀ ਆਗੂ ਬਲਵਿੰਦਰ ਸਿੰਘ ਨੀਲਾ ਨੂੰ ਮਾਰਕੀਟ ਕਮੇਟੀ ਖਡੂਰ ਸਾਹਿਬ ਦਾ ਡਾਇਰੈਕਟਰ ਬਣਨ ਤੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ਇਸ ਮੌਕੇ ਵਿਧਾਇਕ ਸਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਗਰਸ ਪਾਰਟੀ ਨੇ ਹਮੇਸ਼ਾਂ ਹੀ ਇਮਾਨਦਾਰ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਣ ਦਿੱਤਾ ਹੈ ਉਹਨਾਂ ਕਿਹਾ ਕਿ ਬਲਵਿੰਦਰ ਸਿੰਘ ਨੀਲਾ ਇੱਕ ਕਾਗਰਸੀ ਆਗੂ ਹੋਣ ਦੇ ਨਾਲ ਨਾਲ ਇੱਕ ਬਹੁਤ ਵਧੀਆ ਇਨਸਾਨ ਵੀ ਹਨ ਅਤੇ ਪਾਰਟੀ ਵਲੋਂ ਦਿੱਤੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਦੇ ਹਨ ਉਹਨਾਂ ਕਿਹਾ ਕਿ ਬਹੁਤ ਜਲਦ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਦੇ ਖੁੱਲੇ ਗੱਫੇ ਦਿੱਤੇ ਜਾਣਗੇ ਅਤੇ ਬਿਨਾਂ ਕਿਸੇ ਭੇਦਭਾਵ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜ ਮੁਕੰਮਲ ਕਰਵਾਏ ਜਾਣਗੇ ਇਸ ਮੌਕੇ ਬਲਵਿੰਦਰ ਸਿੰਘ ਨੀਲਾ ਨੇ ਕਿਹਾ ਕਿ ਪਾਰਟੀ ਵਲੋਂ ਉਸਨੂੰ ਜੋ ਮਾਰਕੀਟ ਕਮੇਟੀ ਖਡੂਰ ਸਾਹਿਬ ਵਿਖੇ ਜੋ ਜਿੰਮੇਵਾਰੀ ਸੌਪੀ ਗਈ ਹੈ ਉਸਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਇਸ ਮੌਕੇ ਵਿਧਾਇਕ ਸਿੱਕੀ ਦੇ ਸਿਆਸੀ ਸਲਾਹਕਾਰ ਸਿਕੰਦਰ ਸਿੰਘ ਵਰਾਣਾ,ਚੈਅਰਮੈਨ ਗੁਰਮਹਾਂਵੀਰ ਸਿੰਘ ,ਰਣਜੀਤ ਸਿੰਘ ਭੁੱਲਰ,ਧਰਮਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਗਰਸੀ ਵਰਕਰ ਹਾਜਰ ਸਨ।
ਬਲਵਿੰਦਰ ਸਿੰਘ ਨੀਲਾ ਦਾ ਵਿਧਾਇਕ ਸਿੱਕੀ ਨੇ ਕਰਵਾਇਆ ਮੂੰਹ ਮਿੱਠਾ



