ਮੁੱਖ ਮੰਤਰੀ ਵੱਲੋਂ ਉਮਾ ਭਾਰਤੀ ਨਾਲ ਮੁਲਾਕਾਤ
ਨਵੀਂ ਦਿੱਲੀ, 12 ਜੂਨ (ਪੀ. ਟੀ)- ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਦਰਿਆਵਾਂ ਦੀ ਸਫਾਈ ਤੇ ਵਿਕਾਸ ਲਈ ਵੱਕਾਰੀ ਕੌਮੀ ਮਿਸ਼ਨ ਤਹਿਤ ਗੰਗਾ ਨਦੀ ਦੀ ਤਰਜ਼ ’ਤੇ ਸਤਲੁਜ ਦਰਿਆ ਨੂੰ ਵੀ ਇਸ ਮਿਸ਼ਨ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰੀ ਉਮਾ ਭਾਰਤੀ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸਤਲੁਜ ਦਰਿਆ ਦੇ ਦੂਸ਼ਿਤ ਹੋਣ ’ਤੇ ਫਿਕਰਮੰਦੀ ਜ਼ਾਹਰੀ ਕੀਤੀ ਕਿਉਂ ਜੋ ਇਹ ਪੰਜਾਬੀਆਂ ਲਈ ਪਵਿੱਤਰ ਦਰਿਆ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਸ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ
ਬਾਰੇ ਜਾਣੂੰ ਕਰਵਾਇਆ। ਇਸ ਨੇਕ ਕਾਰਜ ਲਈ ਕੇਂਦਰ ਸਰਕਾਰ ਪਾਸੋਂ ਮਦਦ ਦੀ ਮੰਗ ਕਰਦਿਆਂ ਸ. ਬਾਦਲ ਨੇ ਆਖਿਆ ਕਿ ਕੇਂਦਰ ਦੀ ਸਹਾਇਤਾ ਤੋਂ ਬਿਨਾਂ ਇਸ ਅਹਿਮ ਕਾਰਜ ਨੂੰ ਮੁਕੰਮਲ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਗੰਗਾ ਨਦੀ ਦੀ ਤਰਜ਼ ’ਤੇ ਸੂਬੇ ਵਿੱਚ ਦਰਿਆਵਾਂ ਦੀ ਸਫਾਈ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।ਮੁੱਖ ਮੰਤਰੀ ਦੀ ਮੰਗ ਨੂੰ ਫੌਰੀ ਤੌਰ ’ਤੇ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਸਤਲੁਜ ਦਰਿਆ ਨੂੰ ‘ਨਮੂਨੇ ਦੇ ਦਰਿਆ’ ਵਜੋਂ ਵਿਕਸਤ ਕਰਨ ਦਾ ਐਲਾਨ ਕਰਦਿਆਂ ਆਖਿਆ ਕਿ ਇਸ ਪਵਿੱਤਰ ਦਰਿਆ ਦੀ ਸਫਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਘੱਗਰ ਦਰਿਆ ਦੇ ਚੈਨੇਲਾਈਜੇਸ਼ਨ ਦੇ ਕੰਮ ਨੂੰ ਮੁੰਕਮਲ ਕਰਨ ਦੇ ਉਠਾਏ ਮਾਮਲੇ ’ਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਸਬੰਧ ਵਿੱਚ ਕੇਂਦਰ ਜਲ ਕਮਿਸ਼ਨ ਦੀ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਤਾਂ ਕਿ ਇਸ ਕੰਮ ਨੂੰ ਛੇਤੀ ਤੋਂ ਛੇਤੀ ਪੂਰਾ ਕਰਕੇ ਇਲਾਕੇ ਦੇ ਲੋਕਾਂ ਦੀ ਹੜ੍ਹਾਂ ਦੇ ਖਤਰਿਆਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੇਂਦਰੀ ਮੰਤਰੀ ਨੇ ਆਖਿਆ ਕਿ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਸ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਉਹ ਨਿੱਜੀ ਤੌਰ ’ਤੇ ਯਕੀਨੀ ਬਣਾਉਣਗੇ।ਇਕ ਹੋਰ ਮਾਮਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬੇ ਵਿਚ 4900 ਕਰੋੜ ਰੁਪਏ ਦੀ ਰਾਸ਼ੀ ਨਾਲ ਨਹਿਰਾਂ ਦੇ ਨਵੀਨੀਕਰਨ ਸਬੰਧੀ ਪ੍ਰਾਜੈਕਟ ਲਈ ਵੀ ਵੱਡੀ ਪਹਿਲਕਦਮੀ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਨਹਿਰੀ ਪ੍ਰਣਾਲੀ 100 ਸਾਲ ਪੁਰਾਣੀ ਹੋ ਚੁੱਕੀ ਹੈ ਜਿਸ ਦੇ ਨਤੀਜੇ ਵਜੋ ਸੂਬੇ ਦੀਆਂ ਕਈ ਪ੍ਰਮੁੱਖ ਨਹਿਰਾਂ ਬੰਦ ਹੋ ਗਈਆਂ ਹਨ ਅਤੇ ਉਨ੍ਹਾਂ ਦੀ ਪਾਣੀ ਨੂੰ ਅੱਗੇ ਲਿਜਾਣ ਦੀ ਸਮਰਥਾ ਘਟ ਗਈ ਹੈ। ਕਈ ਮਾਮਲਿਆਂ ਵਿੱਚ ਇਹ ਸਮਰਥਾ 20 ਫੀਸਦੀ ਤੱਕ ਘਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੰਚਾਈ ਵਾਸਤੇ ਧਰਤੀ ਹੇਠਲੇ ਪਾਣੀ ਉਤੇ ਦਬਾਅ ਵਧਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿਚ ਹੇਠਾਂ ਚਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਰਾਜ ਦਾ ਚੌਗਿਰਦਾ ਤਬਾਹੀ ਦੇ ਕੰਢੇ ’ਤੇ ਪਹੁੰਚ ਗਿਆ ਹੈ ਜਿਸ ਕਾਰਨ ਅਗਲੇ ਸਾਲਾਂ ਦੌਰਾਨ ਰਾਜ ਵਿਚ ਸੋਕੇ ਦੀ ਚੁਣੌਤੀ ਦੀਆਂ ਸੰਭਾਵਨਵਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਹਿਰਾਂ ਦੇ ਆਧੁਨਿਕੀਕਰਨ, ਮੁੜ ਸੁਰਜੀਤੀ ਅਤੇ ਨਵੀਨੀਕਰਨ ਕਰਕੇ ਇਨ੍ਹਾਂ ਦੀ ਸਮਰਥਾ ਵਧਾਉਣ ਲਈ 4128 ਕਰੋੜ ਰੁਪਏ ਦੀ ਜ਼ਰੂਰਤ ਹੈ। ਉਨਾਂ ਨੇ ਇਸ ਦੀ ਪ੍ਰਵਾਨਗੀ ਜਲਦੀ ਦਿੱਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਸਤਲੁਜ ਦਰਿਆ ਤੋਂ ਨਿਕਲਦੀਆਂ ਨਹਿਰਾਂ ਦੇ ਆਧੁਨਿਕੀਕਰਨ, ਨਵੀਨੀਕਰਨ ਅਤੇ ਪਾਸਾਰ ਲਈ ਵੀ ਜਲਦੀ ਹੀ ਯੋਜਨਾ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਜਿਸ ਦੀ ਸੋਧੀ ਹੋਈ ਲਾਗਤ 844.93 ਕਰੋੜ ਰੁਪਏ ਹੋ ਗਈ ਹੈ। ਸ. ਬਾਦਲ ਨੇ ਪੰਜਾਬ ਵਿਚ ਸੇਮ ਦੀ ਸਮੱਸਿਆ ਦੇ ਸਬੰਧ ਵਿਚ ਡਾ. ਮਿਹੀਰ ਸ਼ਾਹ ਰਿਪੋਰਟ ਦੀਆਂ ਸਿਫਾਰਸ਼ ਦੇ ਆਧਾਰ ’ਤੇ ¦ਬਿਤ ਪਈ 2096 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕਰਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਯੋਜਨਾ ਕਮਿਸ਼ਨ ਦੇ ਮੈਂਬਰ ਡਾ. ਮਿਹੀਰ ਸ਼ਾਹ ਨੇ ਪੰਜਾਬ ਦੇ ਸੇਮ ਮਾਰੇ ਇਲਾਕਿਆਂ ਦਾ ਦੌਰਾ ਕਰਕੇ ਭਾਰਤ ਸਰਕਾਰ ਨੂੰ ਆਪਣੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿਚ 3056 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਸਿਫਾਰਸ਼ ਕੀਤੀ ਗਈ ਸੀ। ਕੇਂਦਰ ਸਰਕਾਰ ਨੇ ਇਹ ਰਿਪੋਰਟ ਪ੍ਰਵਾਨ ਕਰ ਲਈ ਸੀ ਅਤੇ 960 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਸੀ ਪਰ ਬਕਾਇਆ ਰਾਸ਼ੀ ਅਜੇ ਵੀ ¦ਬਿਤ ਪਈ ਹੋਈ ਹੈ। ਉਨਾਂ ਕਿਹਾ ਕਿ ਸਿੰਚਾਈ ਲਈ ਦਰਿਆਵਾਂ ਦੇ ਪਾਣੀ ’ਤੇ ਨਿਰਭਰ ਕਰਨ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਦੀ ਜਨਸੰਖਿਆ ਪੀਣ ਵਾਲੇ ਪਾਣੀ ਲਈ ਵੀ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀ ’ਤੇ ਨਿਰਭਰ ਕਰਦੀ ਹੈ। ਉਨਾਂ ਨੇ ਇਨਾਂ ਦਰਿਆਵਾਂ ਵਿਚ ਪ੍ਰਦੁਸ਼ਣ ਦੀ ਚਿੰਤਾਜਨਕ ਸਥਿਤੀ ਦਾ ਵੀ ਜ਼ਿਕਰ ਕੀਤਾ ਜੋ ਨਾ ਕੇਵਲ ਸੂਬੇ ਦੀ ਖੇਤੀਬਾੜੀ ਨੂੰ ਸਗੋਂ ਲੋਕਾਂ ਦੀ ਸਿਹਤ ਨੂੰ ਵੀ ਪ੍ਰਭਾਵਤ ਕਰ ਰਿਹਾ ਹੈ।
ਸ. ਬਾਦਲ ਨੇ ਐਸੀਲੀਰੇਟਡ ਇਰੀਗੇਸ਼ਨ ਬੈਨੀਫਿਟ ਪ੍ਰੋਗਰਾਮ (ਏ.ਆਈ.ਬੀ.ਪੀ) ਦੇ ਵਿਆਪਕ ਜਾਇਜ਼ੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਇਨਾਂ ਪ੍ਰਾਜੈਕਟਾਂ ਲਈ ਯੋਜਨਾ ਕਮਿਸ਼ਨ ਦੀ ਅਗਾਊਂ ਪ੍ਰਵਾਨਗੀ ਸਬੰਧੀ ਸ਼ਰਤ ਖਤਮ ਕਰਨ ਲਈ ਵੀ ਆਖਿਆ। ਸੂਬਿਆਂ ਨੂੰ 50 ਫੀਸਦੀ ਬਕਾਏ ਦਾ ਦਾਅਵਾ ਕਰਨ ਤੋਂ ਪਹਿਲਾਂ 50 ਫੀਸਦੀ ਖਰਚੇ ਨੂੰ ਉਠਾਉਣਾ ਪੈਂਦਾ ਹੈ ਜੋ ਕਿ ਸਰਕਾਰ ਦੀਆਂ ਯੋਜਨਾਵਾਂ ਨੂੰ ਇਕਸਾਰ ਲਾਗੂ ਕਰਨ ਵਿਚ ਵਿਘਨ ਪੈਂਦਾ ਹੈ ਅਤੇ ਪ੍ਰਾਜੈਕਟ ਨਿਰਧਰਤ ਸਮੇਂ ਤੋਂ ਪਛੜ ਜਾਂਦੇ ਹਨ। ਇਸੇ ਤਰ੍ਹਾਂ ਹੀ ਨਹਿਰਾਂ ਦੀ ਮੁਰੰਮਤ ਸਬੰਧੀ ਸ਼ਰਤਾਂ ਵੀ ਅਮਲਯੋਗ ਨਹੀਂ ਰਹੀਆਂ ਹਨ। ਸ. ਬਾਦਲ ਨੇ ਰਾਵੀ ਦਰਿਆ ’ਤੇ ਹੜ੍ਹ ਸੁਰਖਿਆ ਕਾਰਜਾਂ ਲਈ 160 ਕਰੋੜ ਰੁਪਏ ਦੇ ਸਗੰਠਤ ਪ੍ਰਾਜੈਕਟ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦੀ ਵੀ ਮੰਗ ਕੀਤੀ। ਯੋਜਨਾ ਕਮਿਸ਼ਨ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਚੁੱਕਿਆ ਹੈ। ਮੁੱਖ ਮੰਤਰੀ ਨੇ ਸ਼ਾਹ ਨਹਿਰ ਪ੍ਰਾਜੈਕਟ ਲਈ 62 ਕਰੋੜ ਰੁਪਏ ਦੀ ਯਕਮੁਸ਼ਤ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਬਠਿੰਡਾ ਬਰਾਂਚ ਫੀਡਰ ਪਾਰਟ-2 ਅਤੇ ਸਰਹਿੰਦ ਫੀਡਰ ਪਾਰਟ-2 ਦੇ ਫੀਲਡ ਚੈਨਲਾਂ ਦੇ ਨਿਰਮਾਣ ਲਈ ਕੇਂਦਰੀ ਹਿੱਸੇ ਦਾ ਬੈਕਲਾਗ ਜਾਰੀ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਕਮਾਂਡ ਏਰੀਆ ਡਿਵੈਲਪਮੈਂਟ ਅਤੇ ਜਲ ਪ੍ਰਬੰਧਾਂ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੜ ਸੋਧਣ ਦੀ ਫੌਰੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਵਿਚ ਫੀਲਡ ਚੈਨਲਾਂ ਦੇ ਨਿਰਮਾਣ ਵਾਸਤੇ ਪ੍ਰਤੀ ਹੈਕਟੇਅਰ 15 ਹਜ਼ਾਰ ਰੁਪਏ ਦੀ ਵਿਵਸਥਾ ਹੈ ਜੋ ਸੋਧ ਕੇ 25 ਹਜ਼ਾਰ ਰੁਪਏ ਕੀਤੀ ਜਾਣੀ ਚਾਹੀਦੀ ਹੈ।ਸ. ਬਾਦਲ ਵੱਲੋਂ ਉਠਾਏ ਮਸਲਿਆਂ ਪ੍ਰਤੀ ਹੁੰਗਾਰਾ ਭਰਦਿਆਂ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਾਰੇ ਮਾਮਲਿਆਂ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਸਮੁੱਚੇ ਦੇਸ਼ ਵਿੱਚ ਪੰਜਾਬ ਨੂੰ ਸਿੰਜਾਈ ਦਾ ਰੋਲ ਮਾਡਲ ਦੱਸਦਿਆਂ ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਸੂਬੇ ਵਿੱਚ ਨਹਿਰਾਂ ਤੇ ਸਿੰਜਾਈ ਸਿਸਟਮ ਦਾ ਪੱਧਰ ਉ¤ਚਾ ਚੁੱਕਣ ਲਈ ਹਰ ਸੰਭਵ ਉਪਰਾਲਾ ਕਰੇਗੀ।



