ਗੁਰਦੁਆਰਾ ਪ੍ਰਬੰਧਕ ਕਮੇਟੀ ਅਮ੍ਰਿਤਸਰ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣਾ ਸਮੇਂ ਦੀ ਲੋੜ : ਬੱਬੀ ਬਾਦਲ

ਕੁਰਾਲੀ, 5 ਫਰਵਰੀ (ਰਣਜੋਧ ਸਿੰਘ)- ਸਹਿਰ ਦੇ ਗੁਰਦੁਆਰਾ ਹਰਿਗੌਬਿੰਦਗੜ੍ਹ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਥੇ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ ਮੀਟਿੰਗ ਵਿਚ ਉਚੇਚੇ ਤੌਰ ਤੇ ਪਹੁੰਚੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਸਾਖ ਨੂੰ ਬਚਾਉਣ ਲਈ ਰੈਲੀ ਕਰਨ ਸਿਲਸਿਲਾ ਸੁਰੂ ਕੀਤਾ ਗਿਆ ਹੈ ਪਰ ਹੁਣ ਲੋਕ ਬਾਦਲ ਪਰਵਾਰ ਦੀਆਂ ਚਾਲਾਂ ਤੋਂ ਪੂਰੀ ਜਾਣੂ ਹੋ ਚੁੱਕੇ ਹਨ ਤੇ ਪੰਜਾਬ ਦੀਆਂ ਸੰਗਤਾਂ ਨੇ ਤਹੀਆ ਕਰ ਲਿਆ ਕਿ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਅਮ੍ਰਿਤਸਰ ਨੂੰ ਬਾਦਲ ਦਲ ਤੋਂ ਮੁਕਤ ਕਰਵਾਇਆ ਜਾਣਾ ਸਮੇਂ ਲੋੜ੍ਹ ਹੈ ਬੱਬੀ ਬਾਦਲ ਨੇ ਕਿਹਾ ਕਿ ਬਾਦਲ ਪਰਵਾਰ ਦੇ ਰਾਜ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸੀਆਂ ਨੂੰ ਸਜਾਵਾ ਨਾ ਮਿਲਣ ਕਰਕੇ ਪੂਰੇ ਸਿੱਖ ਜਗਤ ਵਿਚ ਬਾਦਲ ਪਰਵਾਰ ਪ੍ਰਤੀ ਭਾਰ ਰੋਹ ਪਾਇਆ ਜਾ ਰਿਹਾ ਹੈ ਉਨ੍ਹਾਂ ਸੁਖਬੀਰ ਸਿੰਘ ਬਾਦਲ ਵਲੋਂ ਸਰਦਾਰ ਢੀਡਸਾ ਖਿਲਾਫ ਕੀਤੀ ਬਿਆਨਬਾਜੀ ਦੀ ਸਖਤ ਸਬਦਾਂ ਵਿਚ ਨਿਖੇਦੀ ਕੀਤੀ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਜਥੇ ਉਜਾਗਰ ਸਿੰਘ ਬਡਾਲੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਪਾਰਟੀ ਦੀਆਂ ਸਿੱਖ ਵਿਰੋਧੀ ਨੀਤੀਆਂ ਕਾਰਨ ਲੋਕ ਲਗਾਤਾਰ ਸ੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਜੁੜੇ ਰਹੇ ਹਨ ਬਡਾਲੀ ਨੇ ਕਿਹਾ ਕਿ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਹਾਲੀ ਤੇ ਰੂਪਨਗਰ ਵਿਚ ਸ੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਦੁਮਣਾ ਦੀ ਅਗਵਾਈ ਵਿਚ ਇਕ ਵੱਡੀ ਰੈਲੀ ਕੀਤੀ ਜਾਵੇਗੀ ਇਸ ਮੌਕੇ ਯੂਥ ਆਗੂ ਸਾਹਿਬ ਸਿੰਘ ਬਡਾਲੀ , ਪ੍ਰੈਸ ਸਕੱਤਰ ਮਨਦੀਪ ਸਿੰਘ ਖਿਜਰਾਬਾਦ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਝਿੰਗੜਾ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਕਿਸਨਪੁਰ, ਪ੍ਰਿਸੀਪਲ ਛੱਜਾ ਸਿੰਘ ਚੱਕਲਾ, ਰਣਧੀਰ ਸਿੰਘ ਧੀਰਾ ਕਾਦੀਮਾਜਰਾ, ਐਸ ਸੀ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਢਕੌਰਾ ਕਲਾ, ਤੇਜਿੰਦਰ ਸਿੰਘ ਵੀਰਜੀ, ਨੰਬਰਦਾਰ ਜਗਤਾਰ ਸਿੰਘ, ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸਰਪੰਚ ਹਰਜੀਤ ਸਿੰਘ ਟਪਰੀਆ ਆਦਿ ਨੇ ਮੀਟਿੰਗ ਨੂੰ ਸੰਬੋਧਨ ਕੀਤਾ।

Send this to a friend