ਸੰਤ ਬਾਬਾ ਅਤਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ‘ਸੰਤ ਸਮਾਗਮ’ ਭਲਕੇ ਤੋਂ

ਸੰਗਰੂਰ, 6 ਫਰਵਰੀ (ਪਰਮਜੀਤ ਸਿੰਘ ਲੱਡਾ)- ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੀਹਵੀਂ ਸਦੀ ਦੇ ਮਹਾਨ ਤਪੱਸਵੀਂ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ‘ਸੰਤ ਸਮਾਗਮ’ 8 ਅਤੇ 9 ਫਰਵਰੀ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ
ਪ੍ਰਬੰਧਕ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਭਾਈ ਰਵਿੰਦਰਪਾਲ ਸਿੰਘ ਕੋਹਲੀ (ਰੂਬੀ ਵੀਰ ਜੀ) ਨੇ ਦੱਸਿਆ ਕਿ ਇਸ ਦੋ ਰੋਜ਼ਾ ਸਮਾਗਮ ਦੌਰਾਨ ਜਿੱਥੇ ਪ੍ਰਸਿੱਧ ਕਥਾਵਾਚਕ ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਭਾਈ ਜਗਤਾਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਨਾਮ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ (ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਓਕਾਰ ਸਿੰਘ ਊਨੇ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਹਰਦੀਪ ਸਿੰਘ ਦਿੱਲੀ, ਗਿਆਨੀ ਸ਼ਾਹਬਾਜ਼ ਸਿੰਘ ਮਾਰਕੰਡਾ, ਡਾ. ਮਨਪ੍ਰੀਤ ਸਿੰਘ ਦਿੱਲੀ, ਗੁਰਬਾਣੀ ਕੀਰਤਨ ਅਤੇ ਸ਼ਬਦ ਵੀਚਾਰ ਰਾਂਹੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ, ਓਥੇ ਨਾਲ ਹੀ ਸ਼ਬਦ ਚੌਕੀ ਜਥਾ ਗੁ. ਸੀਸ ਗੰਜ ਸਾਹਿਬ, ਅਨਾਹਦ ਬਾਣੀ ਜਥਾ ਬੜੂ ਸਾਹਿਬ, ਅਕਾਲ ਇੰਟਰਨੈਸ਼ਨਲ ਢਾਡੀ ਜਥਾ ਬੜੂ ਸਾਹਿਬ, ਸ੍ਰੀ
ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫਤਹਿਪੁਰ ਦਿੱਲੀ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ । ਇਸ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ, ਗਿਆਨੀ ਰਣਜੀਤ ਸਿੰਘ ਜਥੇਦਾਰ ਸ੍ਰੀ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ, ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਬਲਵੀਰ ਸਿੰਘ ਮੁਖੀ ਬੁੱਢਾ ਦਲ, ਜਥੇ. ਸੰਤਾ ਸਿੰਘ, ਮਹੰਤ ਬਾਬਾ ਕਰਮਜੀਤ ਸਿੰਘ ਸੇਵਾ ਪੰਥੀ, ਬਾਬਾ ਮਨਮੋਹਨ ਸਿੰਘ, ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਸੰਪਰਦਾ ਦੇ ਸੰਤ-ਮਹਾਂਪੁਰਸ਼ਾ ਸੰਗਤਾਂ ਨੂੰ ਪ੍ਰਵਚਨ ਦੇਣਗੇ । ਸਮਾਗਮ ਦੇ ਅੰਤ ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਅਤੇ ਸਕੱਤਰ ਡਾ. ਦਵਿੰਦਰ ਸਿੰਘ ਸਮਾਗਮ ਦੌਰਾਨ ਪੁੱਜੇ ਸੰਤਾਂ-ਮਹਾਂਪੁਰਸ਼ਾ ਅਤੇ ਸੰਗਤਾਂ ਦਾ ਧੰਨਵਾਦ ਕਰਨਗੇ।

Send this to a friend