ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਭਲਕੇ

ਫੂਲ ਟਾਊਨ, 7 ਫਰਵਰੀ (ਮੱਖਣ ਸਿੰਘ ਬੁੱਟਰ)- ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੱਤੀ ਬਾਹਰਲੀ ਦੀ ਸੰਗਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਜੋਗ ਨਾਲ ਭਲਕੇ ਨਗਰ ਕੀਰਤਨ ਸਜਾਇਆ ਜਾਵੇਗਾ।ਜਾਣਕਾਰੀ ਦਿੰਦਿਆਂ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।ਉਨਾਂ ਦੱਸਿਆ ਕਿ 8 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਅਤੇ ਦੂਸਰੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ਵਿੱਚ ਰਾਗੀ, ਢਾਡੀ ਜਥਿਆਂ ਵੱਲੋਂ ਗੁਰੁ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ ਅਤੇ 10 ਫਰਵਰੀ ਨੂੰ ਗੁਰਦੁਆਰਾ ਭਗਤ ਰਵਿਦਾਸ ਜੀ ਪੱਤੀ ਬਾਹਰਲੀ ਫੂਲ ਟਾਊਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Send this to a friend