Skip to content
Independent perspectives. Global stories.
BREAKING

ਬਾਦਲ ਤੇ ਸੁਖਬੀਰ ਵੱਲੋਂ ਮੋਦੀ ਨੂੰ ਪੰਜਾਬ ਦੀਆਂ ਮੰਗਾਂ ਬਾਰੇ ਯਾਦ-ਪੱਤਰ

Share this story

ਚੰਡੀਗੜ੍ਹ ਪੰਜਾਬ ਨੂੰ ਦੇਣ ਤੇ 84 ਦੇ ਮਾਮਲੇ ਚ ਸਪੈਸ਼ਲ ਜਾਂਚ ਕਮਿਸ਼ਨ ਬਣਾਉਣ ਦੀ ਮੰਗ
ਪੰਜਾਬ ਸਿਰ ਚੜ੍ਹੇ 1.02 ਲੱਖ ਕਰੋੜ ਰੁਪਏ ਦੇ ਬਕਾਇਆ ਕਰਜ਼ੇ ਦੀ ਮੁਆਫੀ ਲਈ ਅਪੀਲ
ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਦਾ ਸਹਿਯੋਗ ਮੰਗਿਆ

Page-1_10 ਚੰਡੀਗੜ੍ਹ, 13 ਜੂਨ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਮਿਲ ਕੇ ਜ਼ੋਰ ਦੇ ਕੇ ਆਖਿਆ ਕਿ ਰਾਜਧਾਨੀ ਚੰਡੀਗੜ੍ਹ ਅਤੇ ਹੋਰ ਪੰਜਾਬੀ ਬੋਲਦੇ ਇਲਾਕੇ ਸੂਬੇ ਨੂੰ ਦੇਣ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਕਿਉਂ ਜੋ ਸੂਬੇ ਦਾ ਆਪਣੀ ਰਾਜਧਾਨੀ ਅਤੇ ਹੋਰ ਇਲਾਕਿਆਂ ‘ਤੇ ਅਧਿਕਾਰ ਬਾਰੇ ਵਿਆਪਕ ਕੌਮੀ ਸਹਿਮਤੀ ਦੀ ਪੁਸ਼ਟੀ ਜੁਲਾਈ, 1985 ਵਿੱਚ ਸੰਸਦੀ ਰਾਹੀਂ ਵੀ ਕੀਤੀ ਗਈ ਹੈ।ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਇੱਥੇ 7-ਰੇਸ ਕੋਰਸ ਰੋਡ ‘ਤੇ ਸ੍ਰੀ ਮੋਦੀ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਤੇ ਸ. ਸੁਖਬੀਰ

ਸਿੰਘ ਬਾਦਲ ਨੇ ਪਿਛਲੇ ਸਮੇਂ ਦੌਰਾਨ ਸਮੇਂ-ਸਮੇਂ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਦੇਸ਼ ਭਗਤ ਪੰਜਾਬੀਆਂ ਖਾਸ ਤੌਰ ‘ਤੇ ਸਿੱਖਾਂ ਨਾਲ ਘੋਰ ਅਨਿਆਂ ਤੇ ਵਿਤਕਰੇਬਾਜ਼ੀ ਕੀਤੇ ਜਾਣ ਅਤੇ ਸੂਬੇ ਦੇ ਬਕਾਇਆ ਖੜ੍ਹੇ ਮਸਲਿਆਂ ਨੂੰ ਉਠਾਉਂਦਿਆਂ ਇਕ ਵਿਸਥਾਰਤ ਯਾਦ ਪੱਤਰ ਸੌਂਪਿਆ।ਮੁੱਖ ਮੰਤਰੀ ਨੇ ਇਸ ਗੱਲ ਦੀ ਦਲੀਲ ਦਿੱਤੀ ਕਿ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਨੂੰ ਲਾਗੂ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਆਪਸੀ ਮੇਲ-ਜੋਲ ਵਾਲੇ ਸੰਘੀ ਢਾਂਚੇ‘ ਨੂੰ ਕੌਮੀ ਏਜੰਡੇ ‘ਤੇ ਲਿਆਉਣ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਚਿਰੋਕਣਾ ਸੁਪਨਾ ਪੂਰਾ ਗਿਆ ਹੈ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਅਗਾਂਹਵਧੂ ਸੂਬਿਆਂ ‘ਤੇ ਅਧਾਰਿਤ ਵਾਲਾ ਅਗਾਂਹਵਧੂ ਦੇਸ਼ ਦੀ ਜ਼ੋਰਦਾਰ ਵਕਾਲਤ ਕਰਦਾ ਆਇਆ ਹੈ। ਇਸ ਮੌਕੇ ਸ. ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਵੇਂ ਭਾਰਤ ਸਰਕਾਰ ਨੇ ਬੋਲੀ ਦੇ ਆਧਾਰ ‘ਤੇ ਸੂਬਿਆਂ ਦਾ ਪੁਨਰ-ਗਠਨ ਕਰਨ ਦੀ ਕੌਮੀ ਪੱਧਰ ਦੀ ਨੀਤੀ ਅਪਣਾਈ ਹੈ ਪਰ ਪੰਜਾਬ ਨੂੰ ਇਸ ਅਧਿਕਾਰ ਤੋਂ ਵਿਰਵਾ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਨਾਲ ਘੋਰ ਅਨਿਆਂ ਦੀ ਸਭ ਤੋਂ ਜਿਉਂਦੀ ਜਾਗਦੀ ਮਿਸਾਲ ਹੈ ਕਿ ਸੂਬੇ ਨੂੰ ਉਸਦੀ ਰਾਜਧਾਨੀ ਚੰਡੀਗੜ੍ਹ ਹੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਦ ਕਿ ਦੇਸ਼ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਿੱਥੇ ਸੂਬੇ ਦੇ ਪੁਨਰ-ਗਠਨ ਮੌਕੇ ਮੂਲ ਰਾਜ ਨੂੰ ਰਾਜਧਾਨੀ ਤੋਂ ਵਿਰਵਾ ਰੱਖ ਦਿੱਤਾ ਗਿਆ ਹੋਵੇ। ਸ. ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਉਦੋਂ ਤੱਕ ਬਹੁਤ ਘੱਟ ਸਮੇਂ ਲਈ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਲਈ ਪੰਜਾਬ ਤੇ ਹਰਿਆਣਾ ਦਰਮਿਆਨ 60:40 ਅਨੁਪਾਤ ਦੇ ਫਾਰਮੂਲੇ ਬਾਰੇ ਆਪਸੀ ਸਹਿਮਤੀ ਨਾਲ ਹੋਏ ਸਮਝੌਤੇ ਦਾ ਵੀ ਸਤਿਕਾਰ ਕੀਤਾ ਜਾਵੇ।  ਸੂਬੇ ਨੂੰ ਦਰਿਆਈ ਪਾਣੀਆਂ ਦਾ ਜਾਇਜ਼ ਹਿੱਸਾ ਦੇਣ ਤੋਂ ਇਨਕਾਰ ਕਰਨ ਦੇ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਦਰਿਆਈ ਪਾਣੀਆਂ ਦੀ ਵੰਡ ਦੌਰਾਨ ਕੌਮਾਂਤਰੀ ਪੱਧਰ ‘ਤੇ ਪ੍ਰਵਾਨਤ ਰਿਪੇਰੀਅਨ ਸਿਧਾਂਤ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।  ਹਰਿਆਣਾ ਸਰਕਾਰ ਵੱਲੋਂ ਸੂਬੇ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਕਰਨ ਦੀ ਤਜਵੀਜ਼ਤ ਕਦਮ ਦੀ ਸਖ਼ਤ ਮੁਖਾਲਫ਼ਤ ਕਰਦਿਆਂ ਸ. ਬਾਦਲ ਨੇ ਆਖਿਆ ਕਿ ਇਸ ਸਬੰਧ ਵਿੱਚ ਹਰਿਆਣਾ ਸਰਕਾਰ ਦਾ ਕੋਈ ਵੀ ਕਦਮ ਸੰਸਦ ਦੀਆਂ ਸ਼ਕਤੀਆਂ ਦੀ ਸਿੱਧੀ ਉਲੰਘਣਾ ਹੋਵੇਗਾ। ਸ. ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਹ ਕਦਮ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਵੱਲੋਂ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਾ ਕਰਨ ਦੇ ਅਹਿਦ ਦੇ ਵੀ ਖਿਲਾਫ ਹੋਵੇਗਾ। ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ (ਭਾਰਤ) ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਸਿੱਧੇ ਲਾਂਘੇ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਸਿੱਖ ਇਸ ਪਵਿੱਤਰ ਅਸਥਾਨ ਦੇ ਦਰਸ਼ਨ-ਦੀਦਾਰ ਕਰ ਸਕਣ। 1984 ਸਿੱਖ ਕਤਲੇਆਮ ਦਾ ਮਾਮਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ  ਨੂੰ ਅਪੀਲ ਕੀਤੀ ਕਿ ਇਸ ਕਤਲੇਆਮ ਵਿੱਚ ਸਰਕਾਰੀ ਤੇ ਸਿਆਸੀ ਸਰਪ੍ਰਸਤੀ ਬਾਰੇ ਸੱਚ ਸਾਹਮਣੇ ਲਿਆਉਣ ਵਾਸਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਦੇ ਇਕ ਜੱਜ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਕਾਇਮ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਕਮਿਸ਼ਨ ਨੂੰ ਛੇ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਲਈ ਆਖਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਸ. ਬਾਦਲ ਨੇ ਮੰਗ ਕੀਤੀ ਕਿ ਜਿੱਥੇ ਐਫ.ਆਈ.ਆਰ. ਦਰਜ ਹੋਈਆਂ ਅਤੇ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ, ਉਸ ਸਬੰਧ ਵਿੱਚ ਛੇਤੀ ਨਿਆਂ ਲਈ ਵਿਸ਼ੇਸ਼ ਸਮਰਪਿਤ ਅਦਾਲਤਾਂ ਸਥਾਪਤ ਕੀਤੀਆਂ ਜਾਣ। ਸ. ਬਾਦਲ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਸਾਰੇ ਪੀੜਤਾਂ ਦੇ ਮੁੜ ਵਸੇਬੇ ਲਈ ਪੈਕੇਜ ਦੇਣ ਦਾ ਵੀ ਐਲਾਨ ਕੀਤਾ ਜਾਵੇ।ਸਹਿਧਾਰੀ ਨੂੰ ਵੋਟ ਪਾਉਣ ਦੇ ਅਧਿਕਾਰ ਦਾ ਮਾਮਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਉਪਰੋਕਤ ਨੋਟੀਫਿਕੇਸ਼ਨ ਨੂੰ ਅਮਲ ਵਿੱਚ ਲਿਆਉਣ ਲਈ ਸੰਸਦ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਦੇ ਲੋੜੀਂਦੇ ਉਪਬੰਧਾਂ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ।ਫੌਜ ਲੀ ਭਰਤੀ ਫਾਰਮੂਲੇ ਬਾਰੇ ਅਹਿਮ ਮਸਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਜ਼ੋਰ ਦੇ ਕੇ ਆਖਿਆ ਕਿ ਭਰਤੀ ਲਈ ਨਿਰੋਲ ਮੈਰਿਟ ਤੇ ਯੋਗਤਾ ਵਾਲਾ ਨਵਾਂ ਫਾਰੂਮਲਾ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫੌਜ ਦੀ ਭਰਤੀ ਨੀਤੀ ਵਿੱਚ ਤਬਦੀਲੀ ਕਰਕੇ ਭਰਤੀ ਪੁਰਸ਼ ਆਬਾਦੀ ‘ਤੇ ਅਧਾਰਿਤ ਕਰ ਦਿੱਤੀ ਗਈ ਜਿਸ ਵਿਚ ਮੈਰਿਟ ਦੇ ਸਿਧਾਂਤ ਨੂੰ ਦਰਕਿਨਾਰ ਕਰ ਦਿੱਤਾ ਗਿਆ। ਖਾੜਕੂਵਾਦ ਦੇ ਸਮੇਂ ਦੌਰਾਨ ਦਾ 1.02 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਮੁਆਫ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਨੇ ਕੌਮੀ ਲੜਾਈ ਲੜੀ ਹੈ ਜਿਸ ਕਰਕੇ ਸੂਬੇ ‘ਤੇ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਆਖਿਆ ਕਿ ਸਾਲ 1982 ਤੱਕ ਪੰਜਾਬ ਵਾਧੂ ਮਾਲੀਏ ਵਾਲਾ ਸੂਬਾ ਸੀ ਪਰ ਗੁਆਂਢੀ ਸੂਬਿਆਂ ਨੂੰ ਸਨਅਤੀ ਰਿਆਇਤਾਂ ਦੇਣ ਨਾਲ ਨਵਾਂ ਨਿਵੇਸ਼ ਰੁਕ ਗਿਆ ਅਤੇ ਕਰਜ਼ੇ ਦਾ ਬੋਝ ਵਧਦਾ ਗਿਆ।ਸੂਬੇ ਲਈ ਵਿਸ਼ੇਸ਼ ਸਨਅਤੀ ਪੈਕੇਜ ਦਾ ਮਾਮਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਪੰਜਾਬ ਵਿੱਚ ਕੇਂਦਰੀ ਜਨਤਕ ਖੇਤਰ ਦੇ ਮੈਨੂਫੈਕਚੁਰਿੰਗ ਯੂਨਿਟਾਂ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਸੂਬੇ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀ ਤਰਜ਼ ‘ਤੇ ਸਨਅਤੀ ਰਿਆਇਤਾਂ ਦਿੱਤੀਆਂ ਜਾਣ। ਹੁਸੈਨੀਵਾਲਾ ਅਤੇ ਫਾਜ਼ਿਲਕਾ ਸਰਹੱਦਾਂ ਰਾਹੀਂ ਵਪਾਰਕ ਗਤੀਵਿਧੀਆਂ ਚਾਲੂ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਤੋਂ ਇਹ ਵੀ ਮੰਗ ਕੀਤੀ ਕਿ ਕਰਾਚੀ-ਮੁੰਬਈ ਦਰਮਿਆਨ ਹੁੰਦੇ ਵਪਾਰ ਰਾਹੀਂ ਜਾਂਦੀਆਂ ਵਸਤੂਆਂ ਦੀ ਗਿਣਤੀ ਦੀ ਤਰਜ਼ ‘ਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰਕ ਵਸਤੂਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ।ਪਵਿੱਤਰ ਨਗਰੀ ਅੰਮ੍ਰਿਤਸਰ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਵਾਰਾਨਸੀ ਦੀ ਤਰਜ਼ ‘ਤੇ ਇਸ ਨੂੰ ਪਵਿੱਤਰ ਸ਼ਹਿਰ ਕਰਾਰ ਦਿੱਤਾ ਜਾਵੇ।

WRITTEN BY