ਨਵੀਂ ਦਿੱਲੀ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਹ ਉਮੀਦ ਜਾਹਿਰ ਕੀਤੀ ਹੈ ਕਿ ਆਉਣ ਵਾਲੇ ਦਿਨਾਂ ’ਚ ਭਾਰਤ-ਪਾਕ ਰਿਸ਼ਤੇ ਹੋਰ ਚੰਗੇ ਹੋਣਗੇ। ਉਨ੍ਹਾਂ ਨੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਵਾਜ ਸ਼ਰੀਫ ਦੀ ਚਿੱਠੀ ਦੇ ਜੁਆਬ ਵਿੱਚ ਇਹ ਸ਼ਬਦ ਲਿਖੇ ਹਨ। ਪਾਕਿਸਤਾਨ ਦੇ ਇੱਕ ਟੀ ਵੀ ਚੈਨਲ ਦੇ ਹਵਾਲੇ ਮੁਤਾਬਿਕ ਮੋਦੀ ਵੱਲੋਂ ਲਿਖੀ ਇਸ ਚਿੱਠੀ ਵਿੱਚ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਦਾ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਗਿਆ ਹੈ। ਸ੍ਰੀ ਮੋਦੀ ਨੇ ਆਪਣੀ ਚਿੱਠੀ ਵਿੱਚ ਲਿੱਖਿਆ ਹੈ ਕਿ ਆਉਣ ਵਾਲੇ ਦਿਨਾਂ ’ਚ ਭਾਰਤ ਅਤੇ ਪਾਕਿਸਤਾਨ ਵਿੱਚ ਰਿਸ਼ਤੇ ਹੋਰ ਸੁਧਰਨਗੇ ਅਤੇ ਉਨ੍ਹਾਂ ਦੀ ਸਰਕਾਰ ਸ੍ਰੀ ਨਵਾਜ਼ ਸ਼ਰੀਫ ਨਾਲ ਕੰਮ ਕਰਨ ਲਈ ਕਾਫੀ ਉਤਸ਼ਾਹਿਤ ਹੈ। ਚਿੱਠੀ ਵਿੱਚ ਲਿੱਖਿਆ ਗਿਆ ਹੈ ਕਿ ਸਹੁੰ ਚੁੱਕ ਸਮਾਗਮ ਵਿੱਚ ਪਾਕਿਸਤਾਨੀ ਵਜ਼ੀਰੇ ਆਜ਼ਮ ਦਾ ਸ਼ਾਮਲ ਹੋਣਾ ਉਨ੍ਹਾਂ ਲਈ (ਮੋਦੀ) ਬੇਹੱਦ ਸਨਮਾਨ ਦੀ ਗੱਲ ਸੀ। ਚਿੱਠੀ ਵਿੱਚ
ਸ੍ਰੀ ਮੋਦੀ ਨੇ ਕਰਾਚੀ ਏਅਰਪੋਰਟ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਮੌਤ ’ਤੇ ਸੋਗ ਪ੍ਰਗਟਾਇਆ ਹੈ। ਇਹ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਸ਼ਰੀਫ ਨੇ ਆਪਣੇ ਭਾਰਤ ਦੌਰੇ ਉਪਰ ਸੰਤੁਸ਼ਟੀ ਜਾਹਿਰ ਕਰਦੇ ਹੋਏ ਸ੍ਰੀ ਮੋਦੀ ਨੂੰ ਚਿੱਟੀ ਲਿਖੀ ਸੀ। ਇਸ ਚਿੱਠੀ ਵਿੱਚ ਉਨ੍ਹਾਂ ਆਖਿਆ ਸੀ ਕਿ ਉਹ ਭਾਰਤ ਅਤੇ ਪਾਕਿਸਤਾਨ ਦਰਮਿਆਨ ਅਣਸੁਲਝੇ ਮਸਲਿਆਂ ਦਾ ਹੱਲ ਕੱਢਣ ਲਈ ਮੌਦੀ ਸਰਕਾਰ ਦੇ ਨਾਲ ਕੰਮ ਕਰਨ ਤੋਂ ਕਾਫੀ ਉਤਸ਼ਾਹਿਤ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਉਹ ਟਕਰਾਅ ਅਤੇ ਹਿੰਸਾ ਮੁਕਤ ਵਾਤਾਵਰਨ ‘ਚ ਦੋਪੱਖੀ ਸਬੰਧਾਂ ਨੂੰ ਨਵੀਂ ਉਚਾਈਆਂ ਤੱਕ ਲੈ ਜਾਣਾ ਚਾਹੁੰਦੇ ਹਨ। ਮੋਦੀ ਨੇ ਦੋ ਜੂਨ ਦੇ ਸ਼ਰੀਫ ਦੇ ਪੱਤਰ ਦੇ ਜਵਾਬ ‘ਚ ਲਿਖਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ, ਦੋਸਤੀ ਅਤੇ ਸਹਿਯੋਗ ਨਾਲ ਪਰਿਭਾਸ਼ਿਤ ਸਬੰਧਾਂ ਨਾਲ ਦੋਵਾਂ ਦੇਸ਼ਾਂ ਦੇ ਨੌਜਵਾਨਾਂ ਲਈ ਵਿਆਪਕ ਮੌਕੇ ਮਿਲਣਗੇ। ਇਹ ਦੋਵਾਂ ਲੋਕਾਂ ਲਈ ਤਰੱਕੀ ਨੂੰ ਯਕੀਨੀ ਬਣਾਏਗਾ।



