Skip to content
Independent perspectives. Global stories.
BREAKING

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

Share this story

ਵਾਰਾਣਸੀ, 16 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨੀਂ ਦੌਰੇ ‘ਤੇ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ। ਇੱਥੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਤਿੰਨ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਚੰਦੌਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਧਾਰਾ 370 ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਸਰਕਾਰ ਦੀ ਨੀਅਤ ਸਪੱਸ਼ਟ ਕੀਤੀ। ਪੀ.ਐਮ. ਮੋਦੀ ਨੇ ਕਿਹਾ ਕਿ ਭਾਰਤ ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕਰਨ ਅਤੇ ਨਾਗਰਿਕਤਾ ਸੋਧ ਕਾਨੂੰਨ ਲਈ ਕਈ ਸਾਲਾਂ ਤੋਂ ਇੰਤਜਾਰ ਕਰ ਰਿਹਾ ਸੀ। ਰਾਸ਼ਟਰੀ ਹਿੱਤ ‘ਚ ਇਹ ਫ਼ੈਸਲੇ ਜ਼ਰੂਰੀ ਸਨ। ਪੀ.ਐਮ. ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਈ ਸਾਰੇ ਦਬਾਅ ਵਿਚਕਾਰ ਅਸੀਂ ਆਪਣੇ ਫੈਸਲੇ ‘ਤੇ ਕਾਇਮ ਹਾਂ ਅਤੇ ਅੱਗੇ ਵੀ ਰਹਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਇੱਕ ਖੁਦਮੁਖਤਿਆਰੀ ਟਰੱਸਟ ‘ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ’ ਬਣਾਇਆ ਹੈ। ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਅਤੇ ਦੂਜੇ ਪਾਸੇ ਵਾਰਾਣਸੀ ‘ਚ ਕਾਸ਼ੀ ਵਿਸ਼ਵਨਾਥ ਧਾਮ; ਭਾਰਤ ਦੇ ਇਤਿਹਾਸ ‘ਚ ਇਹ ਦੋਵੇਂ ਇਤਿਹਾਸਕ ਹਨ। ਆਪਣੇ ਸੰਬੋਧਨ ਦੌਰਾਨ ਪੀ.ਐਮ. ਮੋਦੀ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਲੰਮੇ ਅਰਸੇ ਤੱਕ ਇਨ੍ਹਾਂ ਮੁੱਦਿਆਂ ਨੂੰ ਦਬਾ ਕੇ ਰੱਖਿਆ ਗਿਆ, ਕਿਉਂਕਿ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਿਆਸੀ ਪਾਰਟੀਆਂ ਨੇ ਕੋਈ ਦਿਲਚਸਪੀ ਨਹੀਂ ਵਿਖਾਈ। ਹੁਣ ਹਾਲਾਤ ਬਦਲ ਰਹੇ ਹਨ, ਦੇਸ਼ ਬਦਲ ਰਿਹਾ ਹੈ। ਹੁਣ ਜੋ ਆਖੀਰ ‘ਚ ਰਹਿ ਗਿਆ ਹੈ, ਉਸ ਨੂੰ ਪਹਿਲ ਦਿੱਤੀ ਜਾਂਦੀ ਹੈ। ਅੱਜ ਮਹਾਂਦੇਵ ਦੇ ਅਸ਼ੀਰਵਾਦ ਨਾਲ ਦੇਸ਼ ਵੀ ਅਜਿਹੇ ਫੈਸਲੇ ਲੈ ਰਿਹਾ ਹੈ ਜੋ ਹਮੇਸ਼ਾ ਪਿੱਛੇ ਛੱਡ ਦਿੱਤੇ ਜਾਂਦੇ ਸਨ।”

WRITTEN BY