ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਅਜਮੇਰ ਸ਼ਰੀਫ਼ ਦਰਗਾਹ ਲਈ ਚਾਦਰ ਭੇਜੀ

ਨਵੀਂ ਦਿੱਲੀ, 21 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਜਮੇਰ ਦੇ ਖ਼ਵਾਜ਼ਾ ਮੁਈਨ-ਉਦ-ਦੀਨ ਚਿਸ਼ਤੀ ਦੀ ਦਰਗਾਹ ‘ਤੇ ਚੜਾਉਣ ਲਈ ਇੱਕ ਚਾਦਰ ਭੇਜੀ। ਪ੍ਰਧਾਨ ਮੰਤਰੀ ਨੇ ਇਸ ਬਾਰੇ ਟਵੀਟ ਕਰਕੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਉਰਸ ਦੌਰਾਨ ਅਜਮੇਰ ਸ਼ਰੀਫ਼ ਦੀ ਦਰਗਾਹ ਲਈ ਚਾਦਰ ਸੌਂਪੀ। ਇਸ ਮੌਕੇ ਅਜਮੇਰ ਸ਼ਰੀਫ਼ ਦਰਗਾਹ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਚਾਦਰ ਸੌਂਪੀ। ਇਸ ਪ੍ਰਤੀਨਿਧੀ ਮੰਡਲ ‘ਚ ਅਜਮੇਰ ਸ਼ਰੀਫ਼ ਦਰਗਾਹ ਕਮੇਟੀ ਦੇ ਮੁਖੀ ਸ਼ਾਮਿਲ ਸਨ। ਪ੍ਰੀਨਿਧੀ ਮੰਡਲ ਵੱਲੋਂ ਜਾਰੀ ਬਿਆਨ ਮੁਤਾਬਿਕ ਉਨ੍ਹਾਂ ਨੇ ਦਸਤਾਰਬੰਦੀ ਨਾਲ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਅਤੇ ਦੇਸ਼ ‘ਚ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰੇ ਦੀ ਦੁਆ ਕੀਤੀ। ਇਸ ਮੌਕੇ ਘੱਟ ਗਿਣਤੀਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨੱਕਵੀ ਵੀ ਮੌਜੂਦ ਸਨ।

Send this to a friend