May 26, 2026 4:43 am

ਵਿਕਾਸਮੁਖੀ ਬਜਟ ਨੇ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰਾਂ ਲਈ ਰਾਹ ਪੱਧਰਾ ਕੀਤਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 28 ਫਰਵਰੀ- ਸਾਲ 2020-21 ਲਈ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅਗਲੇ ਦੋ ਸਾਲਾਂ ਦੌਰਾਨ ਪੰਜਾਬੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿੱਤੀ ਹਾਲਾਤ ਹੁਣ ਕਾਬੂ ਹੇਠ ਹਨ ਅਤੇ ਰਾਜ ਦੀ ਆਰਥਿਕ ਸਥਿਤੀ ਪਹਿਲੇ ਨਾਲੋਂ ਕਾਫ਼ੀ ਬਿਹਤਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖੀ ਬਜਟ ਯੋਜਨਾਵਾਂ ਨਾਲ ਵਿੱਤ ਮੰਤਰੀ ਨੇ ਇੱਕ ਪ੍ਰਗਤੀਸ਼ੀਲ ਰੋਡਮੈਪ ਤਿਆਰ ਕੀਤਾ ਹੈ ਜੋ ਰਾਜ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰੇਗਾ ਜਿਸ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਮਿਲੇਗਾ। ਬਜਟ ਪੇਸ਼ ਕਰਨ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਅਕਾਲੀਆਂ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਅਕਾਲੀਆਂ ਦਾ ਇਕੋ ਉਦੇਸ਼ ਕਾਂਗਰਸ ਸਰਕਾਰ ਨੂੰ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋ ਰੋਕਣਾ ਸੀ।

Send this to a friend