ਸੰਗਰੂਰ- ਪੰਜਾਬ ਦੇ ਵਿੱਤੀ ਸਾਲ ਲਈ 2020 ਦੇ ਲਈ ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਪੇਸ਼ ਕੀਤਾ ਗਿਆ ਜਿਸ ਵਿੱਚ ਉਹਨਾਂ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਪੰਜਾਬ ਦੇ ਲੋਕਾਂ ਵੱਲੋਂ ਇਸ ਬਜਟ ਸਬੰਧੀ ਮਿਲੀ ਜੁਲੀ ਪ੍ਰਕਿਰਿਆ ਮਿਲ ਰਹੀ ਹੈ ਕਾਂਗਰਸ ਨਾਲ ਸਬੰਧਤ ਲੋਕਾਂ ਵੱਲੋਂ ਇਸ ਬਜਟ ਨੂੰ ਲੋਕ ਪੱਖੀ ਦੱਸਿਆ ਜਾ ਰਿਹਾ ਹੈ ਓਥੇ ਵਿਰੋਧੀ ਧਿਰਾਂ ਵੱਲੋਂ ਇਸ ਪ੍ਰਤੀ ਵਿਰੋਧੀ ਸੁਰ ਅਲਾਪਦਿਆਂ ਇਸ ਨੂੰ ਲੋਕ ਵਿਰੋਧੀ ਬਜਟ ਐਲਾਨਿਆ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਇਸ ਪ੍ਰਤੀ ਮਿਲੀ ਜੁਲੀ ਪ੍ਰਤੀਕਿਰਆ ਮਿਲ ਰਹੀ ਹੈ।
ਬੀਬੀ ਪ੍ਰਿਤਪਾਲ ਕੌਰ ਬਡਲਾ ਸਕੱਤਰ ਪੰਜਾਬ ਮਹਿਲਾ ਕਾਂਗਰਸ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਬੀ ਬਡਲਾ ਨੇ ਕਿਹਾ ਕਿ +2 ਤੱਕ ਦੀ ਪੜ੍ਹਾਈ ਮੁਫਤ ਕਰਨ ਨਾਲ ਜਿਥੇ ਗਰੀਬ ਵਿਦਿਆਰਥੀ ਪੜ ਸਕਣਗੇ ਉੱਥੇ ਹੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਮੁਫਤ ਆਵਾਜਾਈ ਯੋਜਨਾ ਨਾਲ ਬਹੁਤ ਬੱਚਿਆਂ ਨੂੰ ਲਾਭ ਮਿਲੇਗਾ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆ , ਅਮਨਦੀਪ ਸਿੰਘ ਪੂਨੀਆ ,ਜਿਲ੍ਹਾ ਪ੍ਰਧਾਨ ਰਣਦੀਪ ਦਿਓਲ, ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਬਜਟ ਵਪਾਰੀਆਂ ਤੇ ਕਿਸਾਨੀ ਲਈ ਬਹੁਤ ਨਿਰਾਸ਼ਾਜਨਕ ਹੈ।।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਸਾਰਾਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਤਿੰਨ ਸਾਲ ਬੀਤਣ ਦੇ ਬਾਵਜੂਦ ਇਹ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੋ ਬਜਟ ਪੇਸ਼ ਕੀਤਾ ਉਸ ਵਿਚ ਵੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਵਲ 2 ਹਜ਼ਾਰ ਕਰੋੜ ਰਾਖਵਾਂ ਰੱਖਿਆ ਗਿਆ, ਜਦੋਂਕਿ ਪੰਜਾਬ ਦੇ ਕਿਸਾਨਾਂ ‘ਤੇ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਨੂੰ ਪੂਰਾ ਕਰਕੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ।ਓਧਰ ਕਾਂਗਰਸ ਦੇ ਦਲਿਤ ਆਗੂ ਦਰਸ਼ਨ ਕਾਂਗੜਾ ਮੈਡਮ ਨਰੇਸ਼ ਸਰਮਾ ਨੇ ਇਸ ਬਜਟ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਸੀ ਦੂਰ ਅੰਦੇਸੀ ਦਾ ਪ੍ਰਤੀਕ ਹੈ ਜਿਸ ਵਿੱਚ ਸੂਬੇ ਦੇ ਸਾਰੇ ਲੋਕਾਂ ਦੇ ਹਿੱਤਾਂ ਦਾ ਖਿਆਲ ਰੱਖਿਆ ਗਿਆ ਹੈ ਸੂਬੇ ਦੇ ਕਿਸਾਨ ਨੌਜਵਾਨ ਤੇ ਵਪਾਰੀਆਂ ਦੇ ਹੱਕ ਵਿੱਚ ਭੁਗਤਣ ਵਾਲਾ ਇਹ ਬਜਟ ਪੰਜਾਬ ਦੇ ਲੋਕਾਂ ਦੀ ਕਾਇਆ ਕਲਪ ਕਰੇਗਾ।।ਸੰਗਰੂਰ ਦੇ ਉੱਘੇ ਸਮਾਜ ਸੇਵੀ ਡਾਕਟਰ ਅਮਰਜੀਤ ਸਿੰਘ ਮਾਨ ਤੇ ਬਲਦੇਵ ਸਿੰਘ ਗੋਸਲ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀ ਕਰਜਾ ਮੁਆਫੀ ਲਈ, ਖੁਦਕਸ਼ੀ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਲਈ ਕੋਈ ਵੱਡਾ ਫੰਡ ਨਾਂ ਰੱਖਣਾ ਗਲਤ ਹੈ ਤੇ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੀ ਠੋਸ ਕਦਮ ਚੱਕਣੇ ਚਾਹੀਦੇ ਹਨ।
– ਪਰਮਜੀਤ ਸਿੰਘ ਲੱਡਾ ।
ਜ਼ਿਲ੍ਹਾ ਇੰਚਾਰਜ ‘ਪੰਜਾਬ ਟਾਇਮਜ਼’