ਲਸ਼ਕਰ-ਏ-ਤੋਇਬਾ ਦੇ 2 ਸਰਗਰਮ ਅੱਤਵਾਦੀ ਗ੍ਰਿਫ਼ਤਾਰ

ਸ੍ਰੀਨਗਰ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਪੁਲਿਸ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ 2 ਸਰਗਰਮ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਵਕੀਲ ਅਹਿਮ ਭੱਟ ਅਤੇ ਉਮਰ ਇਸਮਾਈਲ ਦਾਸ ਵਜੋਂ ਹੋਈ ਹੈ। ਦੋਵੇਂ ਅਨੰਤਨਾਗ ਜ਼ਿਲ੍ਹੇ ਦੇ ਬਿਜਬਿਹਾਰਾ ਦੇ ਰਹਿਣ ਵਾਲੇ ਹਨ। ਦੋਵਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।

Send this to a friend