Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਬੱਸ ਕਿਰਾਏ ’ਚ 8 ਪੈਸੇ ਦਾ ਵਾਧਾ

Share this story

ਚੰਡੀਗੜ੍ਹ, 16 ਜੂਨ (ਪੀ.ਟੀ)-ਡੀਜ਼ਲ ਦੀਆਂ ਨਿੱਤ ਵਧਦੀਆਂ ਕੀਮਤਾਂ ਕਾਰਨ ਬੱਸ ਕਿਰਾਏ ’ਚ ਵਾਧਾ ਕਰਨ ਦੀ ਪ੍ਰਾਈਵੇਟ ਬੱਸ ਅਪ੍ਰੇਟਰਾਂ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਟਰਾਂਸਪੋਰਟ ਵਿਭਾਗ ਨੇ ਅੱਜ ਪ੍ਰਾਈਵੇਟ ਬੱਸਾਂ ਦੇ ਕਿਰਾਏ ਵਿੱਚ 8 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਸ. ਕੋਹਾੜ ਨੇ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਪ੍ਰਾਈਵੇਟ ਬੱਸਾਂ ਦੇ ਮੌਜੂਦਾ 83 ਪੈਸੇ ਕਿਰਾਏ ਨੂੰ ਵਧਾ ਕੇ 91 ਪੈਸੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਓਵਰਲੋਡ ਟਰੱਕਾਂ ਦਾ ਚਲਾਨ ਕਰਨ ਸਬੰਧੀ ਵੀ ਫ਼ੈਸਲਾ ਲਿਆ ਗਿਆ। ਵਿਦਿਆਰਥੀਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਸਨਮੁਖ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ

ਕਿ ਸਕੂਲਾਂ ਦੀਆਂ ਬੱਸਾਂ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ, ਦੇ ਵੀ ਬਾਦਸੂਤਰ ਚਲਾਨ ਕੀਤੇ ਜਾਣਗੇ। ਸ. ਕੋਹਾੜ ਨੇ ਦੱਸਿਆ ਕਿ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਓਵਰਲੋਡ ਟਰੱਕਾਂ/ਕੈਂਟਰਾਂ ਦੀ ਓਵਰਲੋਡਿੰਗ ਰੋਕਣ ਸਬੰਧੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੰਪਿਊਟੀਕ੍ਰਿਤ ਕੰਡਿਆਂ ’ਤੇ ਚੈਕਿੰਗ ਕਰ ਕੇ ਉਨ੍ਹਾਂ ਨੂੰ ਅੰਡਰਲੋਡ ਕੀਤਾ ਜਾਵੇਗਾ।

WRITTEN BY