Skip to content
Independent perspectives. Global stories.
BREAKING

ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਭਰੀ ਹਾਜ਼ਰੀ ਕੇਸਰੀ ਰੰਗ ‘ਚ ਰੰਗੀ ਗੁਰੂ-ਨਗਰੀ

Share this story

ਸ੍ਰੀ ਅਨੰਦਪੁਰ ਸਾਹਿਬ, 9 ਮਾਰਚ- ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲੇ ਮਹੱਲੇ ਦੇ ਦੂਸਰੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੰਜਾਊ ਨਾਅਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੋਲ ਪਵਿੱਤਰ ਬਣਾ ਦਿਤਾ। ਹਰ ਪਾਸੇ ਖਾਲਸਾ ਜੀ ਦੇ ਖੁੱਲੇ ਦਰਸ਼ਨ ਦੀਦਾਰੇ ਹੋ ਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆ ਗਿਆ। ਛੋਟੇ ਛੋਟੇ ਬੱਚੇ, ਨੋਜਵਾਨ, ਬਜੁਰਗ ਤੇ ਬੀਬੀਆਂ ਸ਼ਸ਼ਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇਂ ਦੀ ਯਾਦ ਤਾਜਾ ਕਰਵਾ ਰਹੇ ਹਨ। ਅੱਜ ਸਵੇਰ ਵੇਲੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਤਖਤ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ ਨੇ ਹੋਲੇ ਮਹੱਲੇ ਦੇ ਪਾਵਨ ਇਤਹਾਸ ਤੋ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨਾਂ੍ਹ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਕੇਵਲ ਤੇ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਿਆ ਜਾਵੇ। ਕਿਸੇ ਦੇਹਧਾਰੀ ਜਾਂ ਪਖੰਡੀਆਂ ਮਗਰ ਲਗ ਕੇ ਸਿੱਖੀ ਸਿਧਾਤਾਂ ਨੂੰ ਤਿਲਾਂਜਲੀ ਨਾ ਦਿਤੀ ਜਾਵੇ। ਉਨਾਂ੍ਹ ਕਿਹਾ ਕਿ ਇਸੇ ਪਾਵਨ ਅਸਥਾਨ ਤੇ ਗੁਰੂ ਸਾਹਿਬ ਨੇ ਪੰਜਾਂ ਪਿਆਰਿਆਂ ਦੀ ਸਾਜਨਾ ਕੀਤੀ ਤੇ ਸਮੁੱਚੇ ਸਿੱਖਾਂ ਨੂੰ ਅਮਿੰ੍ਰਤਧਾਰੀ ਹੋਣ ਦਾ ਹੁਕਮ ਕੀਤਾ। ਉਨਾਂ ਕੌਮ ਵਿਚ ਫੈਲ ਰਹੇ ਪਤਿਤਪੁਣੇ, ਨਸ਼ਿਆਂ ਤੇ ਹੋਰ ਅਲਾਮਤਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰੇਕ ਸਿੱਖ ਨੂੰ ਪ੍ਰਚਾਰਕ ਬਨਣ ਦਾ ਹੋਕਾ ਦਿਤਾ ਤਾਂ ਕਿ ਕੌਮ ਦੀ ਚੜ੍ਹਦੀ ਕਲਾ ਹੋ ਸਕੇ। ਉਪਰੰਤ ਸਜੇ ਦੀਵਾਨ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੌ :ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਸਰਕਲ ਪ੍ਰਧਾਨ ਹਰਜੀਤ ਸਿੰਂਘ ਅਚਿੰਤ, ਨਰਿੰਦਰ ਸਿੰਘ ਧਾਰੀਵਾਲ, ਸੂਚਨਾ ਅਫਸਰ ਹਰਦੇਵ ਸਿੰਘ, ਭੁਪਿੰਦਰ ਸਿੰਘ ਸਮੇਤ ਕਈ ਅਹਿਮ ਸ਼ਖਸ਼ੀਅਤਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਦੋਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਨੈਜਮੈਂਟ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ। ਦਿਨ ਰਾਤ ਧਾਰਮਿਕ ਸਮਾਗਮਾਂ ਦਾ ਦੌਰ ਚਲ ਰਿਹਾ ਹੈ। ਲਗਾਤਾਰ ਅਮਿੰ੍ਰਤ ਸੰਚਾਰ ਕੀਤੇ ਜਾ ਰਹੇ ਹਨ ਜਿਨਾ੍ਹ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਮਿੰ੍ਰਤ ਛਕ ਰਹੀਆਂ ਹਨ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗੱਠੜੀ ਘਰ ਆਦਿ ਦੇ ਇੰਤਜਾਮ ਵੱਡੇ ਪੱਧਰ ਤੇ ਕੀਤੇ ਗਏ ਹਨ ਪਰ ਸੰਗਤਾਂ ਦੀ ਵੱਡੀ ਗਿਣਤੀ ਅੱਗੇ ਇਹ ਇੰਤਜਾਮ ਵੀ ਘਟ ਹੋ ਗਏ ਜਾਪਦੇ ਹਨ। ਸ਼ਰਧਾ ਦੇ ਪ੍ਰਤੀਕ ਸਰੋਵਰ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਇਸ਼ਨਾਨ ਕੀਤੇ ਤੇ ਗੁਰੂ ਘਰ ਵਿਚ ਨਤਮਸਤਕ ਹੋਏ। ਥਾਂ ਥਾਂ ਤੇ ਲੱਗੇ ਲੰਗਰ ਜਿੱਥੇ ਗੁਰੂ ਕੇ ਸਿੱਖਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਦਰਸਾ ਰਹੇ ਹਨ ਉਥੇ ਸੰਗਤਾਂ ਲੰਗਰ ਛਕ ਕੇ ਤ੍ਰਿਪਤ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰ ਰਹੀਆਂ ਹਨ।

WRITTEN BY