February 3, 2023 7:15 pm

ਕੈਪਟਨ ਸਰਕਾਰ ਪੰਜਾਬ ਦੇ 60 ਹਜ਼ਾਰ ਝੁੱਗੀ-ਝੌਂਪੜੀ ਵਾਸੀਆਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ

ਸ਼ਹਿਰਾਂ ਦੇ ਝੁੱਗੀ-ਝੌਂਪੜੀ ਖੇਤਰਾਂ ਦੀ ਬਦਲੀ ਜਾਵੇਗੀ ਨੁਹਾਰ

ਚੰਡੀਗੜ੍ਹ, 9 ਮਾਰਚ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020” ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ ਕਾਨੂੰਨ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਦੇਵੇਗਾ ਜਿਸ ਨਾਲ ਸ਼ਹਿਰਾਂ ਦੇ ਟਿਕਾਊ ਵਿਕਾਸ ਨੂੰ ਹੱਲਾਸ਼ੇਰੀ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਅਨੁਸਾਰ ਉਨ੍ਹਾਂ ਝੁੱਗੀ ਝੌਂਪੜੀ ਵਾਲਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਸ ਐਕਟ ਦੀ ਮਹੱਤਤਾ ਨੂੰ ਦਰਸਾਇਆ। ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਬੇਦਖਲ ਕਰਨ ਦੀ ਮਹਿੰਗੀ ਅਤੇ ਬੋਝਲ ਪ੍ਰਕਿਰਿਆ ਨੂੰ ਚੁਣਨ ਦੀ ਬਜਾਏ। ਉਨ੍ਹਾਂ ਲਈ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਸਬੰਧੀ ਕਾਨੂੰਨ ਲਿਆਉਣ ਦਾ ਫੈਸਲਾ ਕੀਤਾ ਸੀ। ਇਸ ਤੋਂ ਇਲਾਵਾ, ਝੁੱਗੀ-ਝੌਂਪੜੀ ਵਾਲਿਆਂ ਦੇ ਕਬਜ਼ੇ ਹੇਠਲੀ ਜ਼ਮੀਨ ਦੇ ਵੱਡੇ ਹਿੱਸੇ ਤੋਂ ਕੋਈ ਮਾਲੀਆ ਪੈਦਾ ਨਾ ਹੋਣ ਦੇ ਨਾਲ ਸਰਕਾਰ ਨੇ ਮਹਿਸੂਸ ਕੀਤਾ ਇਸ ਨੂੰ ਖਾਲੀ ਕਰਨਾ ਜ਼ਰੂਰੀ ਨਹੀਂ ਹੈ। ਇਸ ਸਮੇਂ ਰਾਜ ਦੇ 29 ਸ਼ਹਿਰਾਂ ਵਿਚ ਲਗਭਗ 60,000 ਝੁੱਗੀ-ਝੌਂਪੜੀ ਵਾਸੀ 89 ਝੁੱਗੀਆਂ ਵਿਚ ਰਹਿ ਰਹੇ ਹਨ। ਬੁਲਾਰੇ ਨੇ ਕਿਹਾ ਕਿ ਇਹ ਕਾਨੂੰਨ ਝੁੱਗੀ ਝੌਂਪੜੀ ਵਾਲਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿਚ ਬਹੁਤ ਸਹਾਈ ਸਿੱਧ ਹੋਵੇਗਾ। ਬੁਲਾਰੇ ਨੇ ਕਿਹਾ ਕਿ ਨਵਾਂ ਕਾਨੂੰਨ ਕਿਸੇ ਵੀ ਸ਼ਹਿਰੀ ਖੇਤਰ ਵਿਚ ਝੁੱਗੀ ਵਿੱਚ ਰਹਿਣ ਵਾਲਿਆਂ ਨੂੰ ਉਨ੍ਹਾਂ ਦੇ ਕਬਜ਼ੇ ਹੇਠਲੀ ਜ਼ਮੀਨ ‘ਤੇ ਵਸਣ ਦਾ ਅਧਿਕਾਰ ਦੇਵੇਗਾ। ਜੇ ਜ਼ਮੀਨ ਦੇ ਉਸੇ ਟੁਕੜੇ ‘ਤੇ ਉਨ੍ਹਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਸੰਭਵ ਨਾ ਹੋਇਆ ਤਾਂ ਝੁੱਗੀ ਝੌਂਪੜੀ ਵਾਲਿਆਂ ਨੂੰ ਰਾਜ ਸਰਕਾਰ ਦੁਆਰਾ ਪਛਾਣ ਕੀਤੇ ਅਨੁਸਾਰ ਬਦਲਵੀਂ ਜ਼ਮੀਨ ‘ਤੇ ਸੈਟਲ ਕਰ ਦਿੱਤਾ ਜਾਵੇਗਾ। ਇਸ ਐਕਟ ਦੀ ਇਕ ਖ਼ਾਸ ਵਿਸ਼ੇਸ਼ਤਾ ਇਹ ਹੈ ਕਿ ਜੇ ਵਿਆਹ ਹੋਇਆ ਹੈ ਤਾਂ ਉਸ ਕੇਸ ਵਿੱਚ ਜ਼ਮੀਨ ਦੇ ਮਾਲਕਾਨਾ ਹੱਕ ਦੋਵੇਂ ਪਤੀ-ਪਤਨੀ ਦੇ ਸਾਂਝੇ ਨਾਮ ‘ਤੇ ਤਬਦੀਲ ਕੀਤੇ ਜਾਣਗੇ।ਇਸ ਤੋਂ ਇਲਾਵਾ, ਐਕਟ ਦੇ ਅਨੁਸਾਰ, ਜੇਕਰ ਇਸ ਵੇਲੇ ਝੁੱਗੀ-ਝੌਂਪੜੀ ਵਾਲਿਆਂ ਦੇ ਕਬਜ਼ੇ ਹੇਠਲੀ ਜ਼ਮੀਨ, ਸਰਕਾਰ ਜਾਂ ਇਸ ਦੇ ਕਾਨੂੰਨੀ ਬੋਰਡ ਜਾਂ ਕਾਰਪੋਰੇਸ਼ਨ ਦੀ ਹੈ, ਤਾਂ ਸਰਕਾਰ ਦੀ ਸਹਿਮਤੀ ਤੋਂ ਬਾਅਦ ਉਨ੍ਹਾਂ ਨੂੰ ਉੱਥੇ ਵਸਾਇਆ ਜਾ ਸਕੇਗਾ। ਜੇ ਝੁੱਗੀ ਵਾਸੀ ਈ.ਡਬਲਿਊ.ਐਸ. ਸ਼੍ਰੇਣੀ ਨਾਲ ਸਬੰਧਤ ਹੈ ਤਾਂ ਜ਼ਮੀਨ ਦਾ ਮਾਲਕੀ ਅਧਿਕਾਰ ਮੁਫ਼ਤ ਦਿੱਤਾ ਜਾਵੇਗਾ ਜਦੋਂ ਕਿ ਗੈਰ ਈ.ਡਬਲਿਊ.ਐਸ. ਸ਼੍ਰੇਣੀ ਲਈ ਮਾਲਕੀ ਸਬੰਧੀ ਇਹ ਅਧਿਕਾਰ ਸਰਕਾਰ ਦੁਆਰਾ ਸਮੇਂ ਸਮੇਂ ‘ਤੇ ਤੈਅ ਰੇਟਾਂ ਅਨੁਸਾਰ ਦਿੱਤਾ ਜਾਵੇਗਾ।

Send this to a friend