ਸ੍ਰੀ ਅਨੰਦਪੁਰ ਸਾਹਿਬ – ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪਰਾਤਨ ਖਾਲਸਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਸਮਾਪਤ ਹੋ ਗਿਆ। ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਫ਼ੌਜਾਂ ਨਿਹੰਗ ਸਿੰਘ ਦਲਪੰਥਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤਾਂ ਨਾਲ ਮਹੱਲਾ ਸਜਾਇਆ ਗਿਆ।ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਪਰਸੋ ਰੋਜ਼ ਤੋਂ ਰੱਖੇ ਸ੍ਰੀ ਗੁਰੂ ਗ੍ਰੁੰਥ ਸਾਹਿਬ, ਸ੍ਰੀ ਦਸਮ ਗ੍ਰੰਥ, ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ।ਕਥਾ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਹੋਲੇ ਮਹੱਲੇ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਇਸ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਉਪਰੰਤ ਗੁਰੁ ਕੇ ਬਾਗ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ ‘ਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ, ਬਾਬਾ ਗੁਰਦੇਵ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਮਾਨ ਸਿੰਘ ਮੜੀਆਂ ਵਾਲੇ, ਬਾਬਾ ਮੇਜ਼ਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ ਬਾਬਾ ਨਾਹਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਜਥੇ ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿਖੀਵਿਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ: ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁ: ਸ਼ਹੀਦੀ ਬਾਗ ਸਾਹਿਬ ਤੋਂ ਆਰੰਭ ਹੋਇਆ ਮਹੱਲਾ ਗੁ: ਬਾਬਾ ਅਜੀਤਗੜ੍ਹ ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁ: ਗੁਰੂ ਕਾ ਬਾਗ ਸਾਹਿਬ ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੁੰਦਾ ਹੋਇਆਂ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ। ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਵੱਖ ਵੱਖ ਨਿਹੰਗ ਸੰਪਰਦਾਵਾਂ ਦੇ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜੇ, ਹਾਥੀਆਂ, ‘ਤੇ ਸਵਾਰ ਹੋ ਕੇ ਦਸਮੇਸ਼ ਪਿਤਾ ਦੇ ਵੇਲੇ ਤੋਂ ਹੀ ਘੋੜ ਦੌੜਾਂ ਲਈ ਵਰਤੇ ਜਾਂਦੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਪੁਰਾਤਨ ਹੋਲੀ ਤਿਉਹਾਰ ਨੂੰ ਨਵਾਂ ਕ੍ਰਾਂਤੀਕਾਰੀ ਰੂਪ ਦੇ ਕੇ ਹੋਲੇ-ਮਹੱਲੇ ਦੀ ਪੰਥਕ ਰਵਾਇਤ ਸ਼ੁਰੂ ਕੀਤੀ ਸੀ, ਦੇ ਦ੍ਰਿਸ਼ਾਂ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀਆ।ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ‘ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ ਅਤੇ ਹੋਲੇ ਮਹੱਲੇ ਦੀ ਵਧਾਈ ਦਿੱਤੀ ਅਤੇ ਕਿਹਾ ਲੰਮੇ ਸਮੇਂ ਤੋਂ ਨਿਹੰਗ ਸਿੰਘ ਏਥੋ ਸਟੇਡੀਅਮ ਦੀ ਮੰਗ ਕਰਦੇ ਆ ਰਹੇ ਹਨ ਜੋ ਸਰਕਾਰਾਂ ਵਲੋਂ ਅਣਸੁਣੀ ਤੇ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਚਰਨਗੰਗਾ ਮੈਦਾਨ ਦਾ ਹੀ ਕੋਈ ਪਲਾਨ ਅਨੁਸਾਰ ਕਾਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਸਿੰਘਾਂ ਨੂੰ ਘੋੜ ਦੌੜ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਅਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ,ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੁਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ। ਚਰਨਗੰਗਾ ਸਟੇਡੀਅਮ ਵਿਚ ਨਿਹੰਗ ਫੌਜਾਂ ਦਾ ਉਤਾਰਾ ਇਕ ਅਦਭੁਤ ਨਜਾਰਾ ਪੇਸ਼ ਕਰ ਰਿਹਾ ਸੀ।
ਇਸ ਸਮੇਂ ਇਕ ਇਕ ਨਿਹੰਗ ਸਿੰਘ ਨੇ ਇਕ ਘੋੜੇ ਤੋਂ ਲੈ ਕੇ ਛੇ-ਛੇ ਘੋੜੇ ਦੌੜਾਏ।ਤੇਜ਼ ਰਫਤਾਰ ਘੋੜ ਦੌੜ ਸਮੇ ਬਰਛੇ ਨਾਲ ਕਿਲੇ ਪੁੱਟਣ ਦਾ ਜੌਹਰ ਵੀ ਇਸ ਜੰਗਜੂ ਕਲਾ ਦਾ ਪੱਖ ਪਰਦਰਸ਼ਨ ਕਰ ਰਿਹਾ ਸੀ।ਨਿਹੰਗ ਸਿੰਘਾਂ ਵੱਲੋ ਗੁਲਾਲ ਰੰਗ ਦਾ ਛਿੜਕਾਅ ਇਕ ਅਦਭੁਤ ਨਜਾਰਾ ਪੇਸ਼ ਕਰ ਰਿਹਾ ਸੀ।ਸਾਰੀਆਂ ਖਾਲਸਾਈ ਫੌਜਾਂ ਗੁਰੁ ਗੋਬਿੰਦ ਸਿੰਘ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ।ਅਨੰਦਪੁਰ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਗਈ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਸ.ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ,ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ,ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਜੀਤ ਸਿੰਘ ਕਨਇਆ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਖੜਕ ਸਿੰਘ ਆਦਿ ਹਾਜ਼ਰ ਸਨ।