March 24, 2023 2:13 am

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

ਚੰਡੀਗੜ੍ਹ, 11 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ ਮਿਤੀ 19 ਮਾਰਚ ਤੋਂ 24 ਮਾਰਚ 2020 ਤੱਕ ਵਿਨੈ ਮਾਰਗ, ਸਪੋਰਟਸ ਕੰਪਲੈਕਸ, ਚਾਣਕਿਆਪੁਰੀ, ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀ ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਕਰਨ ਲਈ ਮਿਤੀ 13 ਮਾਰਚ 2020 ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ 63, ਐਸ.ਏ.ਐਸ. ਨਗਰ ਵਿਖੇ ਸਵੇਰੇ 10.00 ਵਜੇ ਚੋਣ ਟਰਾਇਲ ਕਰਵਾਇਆ ਜਾ ਰਿਹਾ ਹੈ।

Send this to a friend