March 24, 2023 2:56 am

ਬਾਣੀ, ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ, ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ : ਗਿ. ਹਰਪ੍ਰੀਤ ਸਿੰਘ

ਦਿਲਜੀਤ ਸਿੰਘ ਸੰਪਾਦਨਾ ਵਾਲੀ ਕਿਤਾਬ ਵਿਰਾਸਤ ਪੰਥ ਖ਼ਾਲਸਾ ਬੁੱਢਾ ਦਲ ਹੋਈ ਜਾਰੀ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ- ਹੋਲਾ-ਮਹੱਲਾ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਪ੍ਰਾਤਾਂ ਜਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪਰਦਾ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ,ਮੁਖ ਗ੍ਰੰਥੀ ਸ੍ਰੀ ਬੰਗਲਾ ਸਾਹਿਬ ਦਿੱਲੀ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਅਵਾਰਡ, ਡਾ. ਰੂਪ ਸਿੰਘ ਮੁਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬੁੱਢਾ ਦਲ ਦੇ ਤੀਸਰੇ ਜਥੇਦਾਰ ਨਵਾਬ ਕਪੂਰ ਐਵਾਰਡ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੁਖੀ ਨਿਰਮਲ ਕੁਟੀਆਂ ਸੀਚੇਵਾਲ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਨਵਾਬ ਕਪੂਰ ਸਿੰਘ ਅਵਾਰਡ, ਸੰਤ ਛੋਟਾ ਸਿੰਘ ਜੀ ਮੁਖੀ ਬੂੰਗਾ ਮਸਤੂਆਣਾ ਤਲਵੰਡੀ ਸਾਬੋ ਬਠਿੰਡਾ ਨੂੰ ਬੁੱਢਾ ਦਲ ਦੇ ਤੀਸਰੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆਂ ਐਵਾਰਡ, ਬਲਬੀਰ ਸਿੰਘ ਬੱਲ ਪੰਥਕ ਕਵੀ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆਂ ਐਵਾਰਡ ਅਤੇ ਗਿਆਨੀ ਹਰਦੀਪ ਸਿੰਘ ਕਥਾਵਾਚਕ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਸਨਮਾਨਤ ਸਖਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ,ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਦੇ ਕੇ ਸਨਮਾਨਿਆ ਗਿਆ।ਇਸ ਮੌਕੇ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ। ਇਨ੍ਹਾਂ ਵੱਲੋਂ ਹਰ ਹੋਲਾ ਮਹੱਲਾ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ,ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਸਹਿਯੋਗ ਕਰਦੀ ਹੈ। ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ। ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਮਰਯਾਦਾ, ਇਤਿਹਾਸ ਨਿਹੰਗ ਸਿੰਘਾਂ ਦਾ ਜੀਵਨ, ਬੁੱਢਾ ਦਲ ਦਾ ਸੰਪੇਖ ਇਤਿਹਾਸ ਬਾਰੇ ਕਿਤਾਬ “ਵਿਰਾਸਤ ਪੰਥ ਖਾਲਸਾ ਬੁੱਢਾ ਦਲ” ਜਿਸ ਦੀ ਸੰਪਾਦਨਾ ਸ: ਦਿਲਜੀਤ ਸਿੰਘ ਬੇਦੀ ਨੇ ਕੀਤੀ ਹੈ ਅੱਜ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਡਾ. ਰੂਪ ਸਿੰਘ, ਸ: ਰਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੇ ਸਮੂਹਕ ਤੌਰ ‘ਤੇ ਰਲੀਜ਼ ਕੀਤੀ। ਮੰਚ ਦੀ ਸੇਵਾ ਉੱਘੇ ਪੰਥਕ ਢਾਢੀ ਤਰਸੇਮ ਸਿੰਘ ਮੋਰਾਂਵਾਲੀ ਨੇ ਨਿਭਾਈ।ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਵੱਸਣ ਸਿੰਘ ਮੜੀਆਂ ਵਾਲਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਬੁੱਢਾ ਦਲ, ਭਾਈ ਸੁਪ੍ਰੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਸ. ਸਤਬੀਰ ਸਿੰਘ ਧਾਮੀ ਸਾਬਕਾ ਸਕੱਤਰ,ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ,ਸ. ਝਸਪਾਲ ਸਿੰਘ ਢੱਢਾ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬ ਵਿਸ਼ਵਪ੍ਰਤਾਪ ਸਿੰਘ,ਗਿਆਨੀ ਸ਼ੇਰ ਸਿੰਘ, ਸੁਖਵਿੰਂਦਰ ਸਿੰਘ ਮੌਰ ਅਤੇ ਅਨੇਕਾਂ ਸੰਤ ਮਹਾਂਪੁਰਖ ਤੇ ਸੰਗਤਾਂ ਹਾਜ਼ਰ ਸਨ।

Send this to a friend