Skip to content
Independent perspectives. Global stories.
BREAKING

ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਸਾਖੀ ਤੱਕ ਸਾਰੀਆਂ ਰੈਲੀਆਂ ਰੱਦ : ਸੁਖਬੀਰ ਬਾਦਲ

Share this story

ਚੰਡੀਗੜ੍ਹ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਵਿਸਾਖੀ (13 ਅਪ੍ਰੈਲ) ਤੱਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਇ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ ਰੱਖਦਿਆਂ 13 ਅਪ੍ਰੈਲ ਤਕ ਪਾਰਟੀਆਂ ਦੀਆਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 13 ਅਪ੍ਰੈਲ ਤੋਂ ਬਾਅਦ ਕਰੋਨਾਵਾਇਰਸ ਦੇ ਖਤਰੇ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ ‘ਰੋਸ ਰੈਲੀਆਂ‘ ਦੀ ਨਵੀਂ ਸਮਾਂ-ਸੂਚੀ ਜਾਰੀ ਕੀਤੀ ਜਾਵੇਗੀ। ਇਹ ਰੈਲੀਆਂ ਕਾਂਗਰਸ ਪਾਰਟੀ ਵੱਲੋਂ ਚੋਣ ਵਾਅਦਿਆਂ ਉੱਤੇ ਲੋਕਾਂ ਨਾਲ ਕੀਤੇ ਵਿਸਵਾਸ਼ਘਾਤ ਅਤੇ ਕਾਂਗਰਸ ਸਰਕਾਰ ਦੀ ਹਰ ਮੋਰਚੇ ਉੱਤੇ ਨਾਕਾਮੀ ਖਿਲਾਫ ਜਨਤਾ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਸਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਨੇ ਅਗਲੇ ਇੱਕ ਹਫ਼ਤੇ ਦੌਰਾਨ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਸਾਰੀਆਂ ਪਾਰਟੀ ਮੀਟਿੰਗਾਂ ਨੂੰ ਰੱਦ ਕਰਨ ਦਾ ਵੀ ਨਿਵੇਕਲਾ ਕਦਮ ਚੁੱਕਿਆ ਹੈ। ਅਕਾਲੀ ਦਲ ਪ੍ਰਧਾਨ ਦੀਆਂ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਇਹ ਮੀਟਿੰਗਾਂ 14,17,18,19 ਅਤੇ 20 ਮਾਰਚ ਨੂੰ ਹੋਣੀਆਂ ਤੈਅ ਸਨ। ਇਹਨਾਂ ਮੀਟਿੰਗਾਂ ਬਾਰੇ ਨਵੀਆਂ ਤਾਰੀਖਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

WRITTEN BY