February 3, 2023 7:28 pm

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਵਿਦੇਸ਼ਾਂ ’ਚ ਫ਼ਸੇ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾਵੇਗਾ ਵਾਪਿਸ : ਵਿਦੇਸ਼ ਮੰਤਰੀ

ਨਵੀਂ ਦਿੱਲੀ, 12 ਮਾਰਚ- ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਕੁੱਲ 73 ਮਾਮਲਿਆਂ ’ਚ 56 ਭਾਰਤੀ ਅਤੇ 17 ਵਿਦੇਸ਼ੀ ਹਨ। ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 1,26,502 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਵਾਇਰਸ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਤੁਸੀਂ ਨੈਸ਼ਨਲ ਹੈਲਪਲਾਈਨ ਨੰਬਰ 011-2378046 ’ਤੇ ਸੰਪਰਕ ਕਰ ਸਕਦੇ ਹੋ। ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ’ਤੇ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਚਿੰਤਾ ਜ਼ਾਹਰ ਕੀਤੀ ਹੈ। ਸੰਗਠਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਗਲੋਬਲ ਕੋਰੋਨਾ ਵਾਇਰਸ ਸੰਕਟ ਹੁਣ ਇੱਕ ਮਹਾਮਾਰੀ ਹੈ। ਸਰਕਾਰ ਨੇ ਅੱਜ ਦੇਸ਼ ਨੂੰ ਭਰੋਸਾ ਦਿੱਤਾ ਹੈ ਕਿ ਉਹ ਕੋਰੋਨਾ ਵਾਇਰਸ ਕਾਰਨ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਪਹਿਲ ਦੇ ਆਧਾਰ ਉੱਤੇ ਵਾਪਸ ਲਿਆਉਣ ਲਈ ਵਚਨਬੱਧ ਹੈ ਅਤੇ ਇਰਾਨ ਤੋਂ ਬਾਅਦ ਇਟਲੀ ਵਿੱਚ ਫਸੇ ਭਾਰਤੀਆਂ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਕੋਰੋਨਾ ਵਾਇਰਸ ਕਾਰਨ ਈਰਾਨ ਵਿੱਚ ਫਸੇ ਭਾਰਤੀਆਂ ਬਾਰੇ ਇੱਕ ਸਵੈ-ਨਿਰਪੱਖ ਬਿਆਨ ਤੋਂ ਬਾਅਦ ਮੈਂਬਰਾਂ ਦੇ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਸਭ ਤੋਂ ਪਹਿਲਾਂ ਉਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਲਿਆਏਗੀ ਜਿੱਥੇ ਕੋਰੋਨਾ ਦਾ ਕਹਿਰ ਜ਼ਿਆਦਾ ਹੈ। ਈਰਾਨ ਅਤੇ ਇਟਲੀ ਦੀ ਸਥਿਤੀ ਇਸ ਸਮੇਂ ਹੋਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਇਸ ਲਈ ਸਰਕਾਰ ਦਾ ਧਿਆਨ ਪਹਿਲਾਂ ਇਨ੍ਹਾਂ ਦੋਵਾਂ ਦੇਸ਼ਾਂ ਵੱਲ ਰਹੇਗਾ।ਕੋਰੋਨਾ ਵਾਇਰਸ ਸਬੰਧੀ ਦੇਸ਼ ’ਚ ਪੂਰੀ ਤਿਆਰੀ, ਸਕ੍ਰੀਨਿੰਗ ’ਚ ਲਾਪਰਵਾਹੀ ਦੀ ਗੁਜ਼ਾਇੰਸ਼ ਨਹੀਂ : ਸਿਹਤ ਮੰਤਰੀ- ਇੱਕ ਵਾਰ ਫਿਰ ਸਕ੍ਰੀਨਿੰਗ ਦੀ ਰਿਪੋਰਟ ਨੇਗੇਟਿਵ ਆਉਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਖ਼ਤਰਾ ਬਰਕਰਾਰ ਹੈ। ਦਰਅਸਲ, ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਪਹਿਲੀ ਵਾਰ ਜਾਂਚ ਨੇਗੇਟਿਵ ਦੇ 2 ਦਿਨਾਂ ਬਾਅਦ ਪੌਜ਼ਿਟੀਵ ਰਿਪੋਰਟ ਵੀ ਆ ਸਕਦੀ ਹੈ। ਲੋਕ ਸਭਾ ’ਚ ਕੇਂਦਰੀ ਮੰਤਰੀ ਡਾ.ਹਰਸ਼ਵਰਧਨ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਲਈ ਦੇਸ਼ ’ਚ ਤਿਆਰੀ ਦੀ ਪੂਰੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਅਜੇ ਵੀ ਇੰਨਾ ਵੱਡਾ ਕੰਮ ਹੁੰਦਿਆਂ ਪੂਰੇ ਦੇਸ਼ ’ਚ 51 ਲੈਬ ਤੇ ਕਲੈਕਸ਼ਨ ਸੈਂਟਰ ਹੈ ਜੋ 56 ਲੋਕੇਸ਼ਨ ’ਤੇ ਕੰਮ ਕਰ ਰਹੇ ਹਨ। ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ, ‘ਪਹਿਲੇ ਦਿਨ ਯਾਨੀ ਸਕ੍ਰੀਨਿੰਗ ’ਚ ਵਾਇਰਸ ਨੇਗੇਟਿਵ ਹੈ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ 2 ਦਿਨ ਤੋਂ ਬਾਅਦ ਪੌਜ਼ਿਟੀਵ ਨਹੀਂ ਹੋ ਸਕਦਾ। ਅਸੀਂ 7 ਏਅਰਪੋਰਟ ਤੋਂ ਸ਼ੁਰੂ ਕੀਤਾ ਸੀ ਤੇ ਹੁਣ 30 ਏਅਰਪੋਰਟ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਇਸ ਲਈ ਸਕ੍ਰੀਨਿੰਗ ਦੇ ਮਾਮਲੇ ’ਤੇ ਤੁਹਾਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ।’ਦਿੱਲੀ ਦੇ ਸਾਰੇ ਸਿਨੇਮਾ ਘਰ 31 ਮਾਰਚ ਤੱਕ ਬੰਦ- ਦਿੱਲੀ ਦੇ ਸਾਰੇ ਸਿਨੇਮਾ ਘਰ 31 ਮਾਰਚ ਤੱਕ ਬੰਦ ਰਹਿਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਇਸ ਦਾ ਐਲਾਨ ਕੀਤਾ। ਇੰਨਾ ਹੀ ਨਹੀਂ, ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਇਸ ਸਮੇਂ ਨਹੀਂ ਲਈਆਂ ਜਾਣਗੀਆਂ।

Send this to a friend