Skip to content
Independent perspectives. Global stories.
BREAKING

ਉੱਤਰ ਪ੍ਰਦੇਸ਼ ਦੇ ਸਾਰੇ ਸਕੂਲਾਂ ’ਚ ਵਿਦਿਆਰਥਣਾਂ ਨੂੰ ਮਾਰਸ਼ਲ ਆਰਟ ਸਿਖਾਉਣ ਦੇ ਨਿਰਦੇਸ਼

Share this story

ਲਖਨਊ, 17 ਜੂਨ (ਪੀ. ਟੀ)- ਉੱਤਰ ਪ੍ਰਦੇਸ਼ ’ਚ ਔਰਤਾਂ ਅਤੇ ਲੜਕੀਆਂ ਦੇ ਪ੍ਰਤੀ ਅਪਰਾਧਾਂ ’ਚ ਵਾਧੇ ਦਰਮਿਆਨ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਲੜਕੀਆਂ ਨੂੰ ਆਤਮ ਰੱਖਿਆ ਦੇ ਗੁਰ ਸਿਖਾਉਣ ਲਈ ਰਾਜ ਦੇ ਸਾਰੇ ਸਕੂਲਾਂ ਅਤੇ ਕਾਲਜਾਂ ’ਚ ਵਿਦਿਆਰਥਣਾਂ ਨੂੰ ਮਾਰਸ਼ਲ ਆਰਟ ਦੀ ਟਰੇਨਿੰਗ ਦਿਵਾਉਣ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇੱਥੇ ‘ਵਿਮੈਨ ਪਾਵਰ ਲਾਈਨ 1090‘ ਦੀ ਡੂੰਘੀ ਸਮੀਖਿਆ ਕਰਦੇ ਹੋਏ ਕਿਹਾ ਕਿ ਰਾਜ ਦੇ ਸਾਰੇ ਸਕੂਲਾਂ ਅਤੇ ਕਾਲਜਾਂ ’ਚ ਵਿਦਿਆਰਥਣਾਂ ਨੂੰ ਮਾਰਸ਼ਲ ਆਰਟ ਦੀ ਟਰੇਨਿੰਗ ਦਿਵਾਉਣ ਦੀ ਵਿਵਸਥਾ ਕੀਤੀ ਜਾਵੇ ਤਾਂ ਕਿ ਲੜਕੀਆਂ ਭਿਆਨਕ ਹਾਲਾਤਾਂ ’ਚ ਆਤਮ ਰੱਖਿਆ ਕਰਨ ’ਚ ਸਮਰੱਥ ਹੋਣ। ਅਖਿਲੇਸ਼ ਨੇ ਔਰਤਾਂ ਦੇ ਉਤਪੀੜਨ ਸੰਬੰਧੀ ਅਪਰਾਧਾਂ ’ਤੇ ਕੀਤੀ ਜਾ ਰਹੀ ਕਾਰਵਾਈ ਦੇ

ਪ੍ਰਭਾਵੀ ਅਤੇ ਨਿਯਮਿਤ ਅਮਲ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹੇ ਮਾਮਲਿਆਂ ’ਤੇ ਪੂਰੀ ਸੰਵੇਦਨਸ਼ੀਲਤਾ ਅਤੇ ਤੁਰੰਤ ਫੈਸਲਾ ਕੀਤਾ ਜਾਵੇ। ਮੁੱਖ ਮੰਤਰੀ ਨੇ ਇਸ ਮੌਕੇ ਪੁਲਸ ਡਾਇਰੈਕਟਰ ਜਨਰਲ ਏ. ਐੱਲ. ਬੈਨਰਜੀ ਅਤੇ ਉੱਚ ਪੁਲਸ ਡਾਇਰੈਕਟਰ ਜਨਰਲ ਅਤੇ ਮਹਿਲਾ ਸੈੱਲ ਦੀ ਇੰਚਾਰਜ਼ ਸੁਤਾਪਾ ਸਾਨਿਆਲ ਨੂੰ ਸਮੇਂ-ਸਮੇਂ ‘ਤੇ ਮਹਿਲਾ ਹੈਲਪਲਾਈਨ 1090 ਦਫਤਰ ਦਾ ਤੇਜ਼ ਨਿਰੀਖਣ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਨੂੰ ‘ਵਿਮੈਨ ਪਾਵਰ ਲਾਈਨ‘ ਵੱਲੋਂ ਸੰਪਾਦਤ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਵੀ ਪਰਖੀ ਜਾ ਸਕੇਗੀ। ਉਨ੍ਹਾਂ ਨੇ ਹੈਲਪਲਾਈਨ ਦੇ ਸੁਚਾਰੂ ਸੰਚਾਲਨ ‘ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ।

WRITTEN BY