Skip to content
Independent perspectives. Global stories.
BREAKING

ਕੋਰੋਨਾ ਵਾਇਰਸ ਕਾਰਨ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 31 ਮਾਰਚ ਤੱਕ ਛੁੱਟੀਆਂ

Share this story

ਚੰਡੀਗੜ੍ਹ, 13 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਉਪਰਾਲੇ ਤੇਜ਼ ਕੀਤੇ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸ੍ਰੀ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਸ੍ਰੀ ਸਿੰਗਲਾ ਨੇ ਦੱਸਿਆ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਆਦਿ ਕੋਰੋਨਾ ਵਾਇਰਸ ਦੇ ਆਮ ਲੱਛਣ ਹਨ। ਇਸ ਲਈ ਜ਼ਰੂਰੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਉਤੇ ਰੁਮਾਲ ਰੱਖਿਆ ਜਾਵੇ ਅਤੇ ਛਿੱਕਦੇ ਸਮੇਂ ਨੱਕ ਨੂੰ ਆਪਣੀ ਕੂਹਣੀ ਨਾਲ ਢੱਕ ਕੇ ਰੱਖਿਆ ਜਾਵੇ। ਮਾਸਕ ਦਾ ਪ੍ਰਯੋਗ ਕੀਤਾ ਜਾਵੇ ਅਤੇ ਬੁਖਾਰ ਜਾਂ ਖਾਂਸੀ ਵਾਲੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ।

WRITTEN BY