Skip to content
Independent perspectives. Global stories.
BREAKING

ਮੁੱਖ ਮੰਤਰੀ ਦੀ ਅਚਨਚੇਤ ਚੈਕਿੰਗ ਦੌਰਾਨ 8 ਮੰਤਰੀ ਅਤੇ ਇਕ ਸੀਨੀਅਰ ਅਫਸਰ ਗੈਰ-ਹਾਜ਼ਰ

Share this story

ਚੰਡੀਗੜ੍ਹ,  17 ਜੂਨ (ਪੀ. ਟੀ)-       ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ 9.05 ਵਜੇ ਪੰਜਾਬ ਸਿਵਲ ਸਕੱਤਰੇਤ ਦੇ ਤੀਜੀ ਅਤੇ ਛੇਵੀਂ ਮੰਜ਼ਲ ’ਤੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ 8 ਮੰਤਰੀ ਅਤੇ ਇਕ ਸੀਨੀਅਰ ਅਫਸਰ ਆਪਣੇ ਦਫਤਰ ਤੋਂ ਗੈਰ-ਹਾਜ਼ਰ ਸਨ। ਇਸ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਚੈਕਿੰਗ ਦਾ ਉਦੇਸ਼ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਰਾਜ ਸਰਕਾਰ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਤੇਜ਼ੀ ਨਾਲ ਮੁਹੱਈਆ ਕਰਵਾਉਣ ਅਤੇ ਜਨਤਕ ਸ਼ਿਕਾਇਤਾਂ ਦੇ ਨਿਵਾਰਨ ਲਈ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਾ ਹੈ।  ਇਸ ਦੌਰਾਨ ਜਿਹੜੇ ਕੈਬਨਿਟ ਮੰਤਰੀ ਆਪਣੇ ਦਫਤਰਾਂ ਵਿਚ ਹਾਜ਼ਰ ਨਹੀਂ ਸਨ ਉਨਾਂ ਵਿੱਚ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ,

ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋ, ਸਥਾਨਕ ਸਰਕਾਰ ਮੰਤਰੀ ਸ੍ਰੀ ਅਨੀਲ ਜੋਸ਼ੀ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ, ਜੰਗਲਾਤ ਮੰਤਰੀ ਸ੍ਰੀ ਚੂਨੀ ਲਾਲ ਭਗਤ, ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ, ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਸ਼ਾਮਲ ਸਨ।  ਇਨ੍ਹਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਆਮ ਪ੍ਰਬੰਧ ਸ੍ਰੀ ਸੰਜੇ ਕੁਮਾਰ ਵੀ ਆਪਣੇ ਦਫਤਰ ਤੋਂ ਗੈਰ ਹਾਜ਼ਰ ਸਨ।  ਜਦਕਿ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਟਰਾਂਸਪੋਰਟ ਮੰਤਰੀ ਸ.ਅਜੀਤ ਸਿੰਘ ਕੋਹਾੜ, ਸੈਰ ਸਪਾਟਾ ਤੇ ਜੇਲ੍ਹ ਮੰਤਰੀ ਸ. ਸੋਹਣ ਸਿੰਘ ਠੰਡਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰਖੜਾ ਆਪਣੇ ਦਫਤਰਾਂ ਵਿੱਚ ਹਾਜ਼ਰ ਸਨ। ਇਸੇ ਦੌਰਾਨ ਸ. ਬਾਦਲ ਨੇ ਮੰਤਰੀਆਂ ਨੂੰ ਆਪਣੇ ਦਫਤਰਾਂ ਵਿੱਚ ਹਾਜ਼ਰੀ ਯਕੀਨੀ ਬਨਾਉਣ ਅਤੇ ਆਪਣਾ ਦਫਤਰੀ ਕੰਮਕਾਜ ਵਧੀਆ ਤਰੀਕੇ ਨਾਲ ਨਿਭਾਉਣ ਤੋਂ ਇਲਾਵਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਤਰੀਕੇ ਨਾਲ ਨਿਵਾਰਣ ਕਰਨ ਲਈ ਬੇਨਤੀ ਕੀਤੀ ਹੈ ਜੋ ਰਾਜ ਦੇ ਦੂਰ-ਦਰਾਜ ਦੇ ਇਲਾਕਿਆਂ ਤੋਂ ਆਪਣਾ ਕੰਮਕਾਜ ਛੱਡ ਕੇ ਉਨ੍ਹਾਂ ਨੂੰ ਮਿਲਣ ਆਉਂਦੇ ਹਨ।  ਇਸੇ ਤਰ੍ਹਾਂ ਹੀ ਉਨ੍ਹਾਂ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤਕ ਆਪਣੇ ਦਫਤਰਾਂ ਵਿਚ ਹਾਜ਼ਰ ਰਹਿਣ ਲਈ ਆਖਿਆ ਹੈ ਤਾਂ ਜੋ ਆਮ ਲੋਕਾਂ ਨੂੰ ਕੋਈ ਵੀ ਮੁਸ਼ਕਲ ਨਾ ਆਵੇ ਅਤੇ ਉਨ੍ਹਾਂ ਦਾ ਰਾਜ ਪ੍ਰਸ਼ਾਸ਼ਨ ਵਿਚ ਭਰੋਸਾ ਪੈਦਾ ਹੋਵੇ।  ਮੁੱਖ ਮੰਤਰੀ ਨੇ ਲੋਕ ਨੁਮਾਇੰਦਿਆਂ ਅਤੇ ਅਫਸਰਸ਼ਾਹਾਂ ਨੂੰ ਆਪਣੀ ਡਿਊਟੀ ਸਮਰਪਣ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਦੇ ਨਾਲ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਨਿਭਾਉਣ ਲਈ ਆਖਿਆ ਹੈ।  ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਲੋਕਾਂ ਪ੍ਰਤੀ ਸੰਜਦਾ ਰਹਿੰਦੇ ਹੋਏ ਆਪਣੇ ਦਫਤਰਾਂ ਵਿਚ ਸਮੇਂਸਿਰ ਹਾਜ਼ਰ ਹੋਣ ਲਈ ਕਿਹਾ ਹੈ।

WRITTEN BY