April 26, 2024 1:11 am

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਰਾਸ਼ਟਰੀ ਆਫ਼ਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 4 ਲੱਖ ਰੁਪਏ ਦਾ ਮੁਆਵਜ਼ਾ

ਨਵੀਂ ਦਿੱਲੀ, 14 ਮਾਰਚ- ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਹੈ। ਸਾਰੀਆਂ ਸੂਬਾ ਸਰਕਾਰਾਂ ਇਸ ਵਾਇਰਸ ਨਾਲ ਲੜਨ ਲਈ ਸਟੇਟ ਡਿਜ਼ਾਸਟਰ ਰਿਲੀਫ ਫ਼ੰਡ ਦੀ ਵਰਤੋਂ ਕਰ ਸਕਣਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ‘ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਲਈ 4 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਰੂਪ ‘ਚ ਦੇਵੇਗੀ। ਇਸ ‘ਚ ਮਰੀਜ਼ਾਂ ਦੀ ਦੇਖਭਾਲ ਕਰਨ ਵਾਲੇ ਵੀ ਸ਼ਾਮਿਲ ਹਨ। ਦੇਸ਼ ‘ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਹੁਣ ਤੱਕ 10 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਜਦੋਂ ਕਿ 73 ਇਲਾਜ ਅਧੀਨ ਹਨ। ਇਨ੍ਹਾਂ ‘ਚੋਂ 2 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ
ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਜਾਂਚ ਵਿੱਚ ਪਾਜੀਟਿਵ ਪਾਏ ਗਏ 84 ਵਿਅਕਤੀਆਂ ਦੇ ਸੰਪਰਕ ਵਿੱਚ ਆਏ 4,000 ਤੋਂ ਵੱਧ ਲੋਕਾਂ ਨੂੰ ਨਿਗਰਾਨੀ ਅਧੀਨ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਜਾਂਚ ਵਿੱਚ ਪਾਜੀਟਿਵ ਪਾਏ ਗਏ 7 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

Send this to a friend