March 20, 2023 5:11 am

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਸਮੇਂ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਵਿੱਢਣ ਦੇ ਹੁਕਮ

ਪੰਜਾਬ ਪੁਲਿਸ ਨੇ 6 ਜ਼ਿਲਿਆਂ ਵਿੱਚ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 9 ਜਣਿਆਂ ਨੂੰ ਗ੍ਰਿਫਤਾਰ ਕੀਤਾ-18 ਮਸ਼ੀਨਾਂ ਜ਼ਬਤ

ਚੰਡੀਗੜ੍ਹ, 15 ਮਾਰਚ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ਨਿਚਰਵਾਰ ਨੂੰ ਸੂਬੇ ਦੇ ਛੇ ਜ਼ਿਲਿਆਂ ਵਿੱਚ ਰਾਤ ਵੇਲੇ ਹੁੰਦੀ ਖਣਨ ਉਤੇ ਕਾਰਵਾਈ ਕੀਤੀ। ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਸ਼ੇਸ਼ ਆਪ੍ਰੇਸ਼ਨ ਵਿੱਚ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਜਦੋਂਕਿ 18 ਮਸ਼ੀਨਾਂ ਜ਼ਬਤ ਕੀਤੀਆਂ।ਉਨ੍ਹਾਂ ਅੱਗੇ ਦੱਸਿਆ ਕਿ ਇਹ ਕਾਰਵਾਈ ਰੋਪੜ, ਹੁਸ਼ਿਆਰਪੁਰ, ਜਲੰਧਰ ਸਿਟੀ, ਜਲੰਧਰ ਦਿਹਾਤੀ, ਮੋਗਾ ਤੇ ਫਾਜ਼ਿਲਕਾ ਵਿੱਚ ਕੀਤੀ ਗਈ ਜਿੱਥੇ ਜ਼ਬਤ ਕੀਤੇ ਸਮਾਨ ਵਿੱਚ ਜੇਸੀਬੀ, ਟਰੈਕਟਰ-ਟਰਾਲੀਆਂ ਤੇ ਟਿੱਪਰ ਵੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਪੁਲਿਸ ਨੇ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਅੱਗੇ ਜਾਂਚ ਜਾਰੀ ਹੈ। ਡੀਜੀਪੀ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਇਹ ਰਿਪੋਰਟਾਂ ਤੇ ਸ਼ਿਕਾਇਤਾਂ ਪੁੱਜੀਆਂ ਹਨ ਕਿ ਰਾਤ ਵੇਲੇ ਨਜਾਇਜ਼ ਖਣਨ ਹੁੰਦੀ ਹੈ, ਦੀਆਂ ਹਦਾਇਤਾਂ ਉਤੇ ਅਜਿਹੇ ਛਾਪੇ ਰੋਜ਼ਾਨਾ ਮਾਰੇ ਜਾਣਗੇ।ਖਣਨ ਵਿਭਾਗ ਦੇ ਅਫਸਰਾਂ ਨੂੰ ਨਾਲ ਕੈ ਕੇ ਸਬੰਧਤ ਜਿਲਿਆਂ ਵਿੱਚ ਰਾਤ ਵੇਲੇ ਹੁੰਦੀ ਖਣਨ ਨੂੰ ਰੋਕਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੁਲਿਸ ਦੇ ਨਾਲ ਡਿਪਟੀ ਕਮਿਸ਼ਨਰ ਵੱਲੋ ਤਾਇਨਾਤ ਕੀਤੇ ਸਿਵਲ ਅਧਿਕਾਰੀ ਵੀ ਆਪ੍ਰੇਸ਼ਨ ਵਿੱਚ ਨਾਲ ਹੋਣਗੇ। ਡੀਜੀਪੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਹੋਏ ਆਪ੍ਰੇਸ਼ਨ ਵਿੱਚ ਰੋਪੜ ਵਿਖੇ ਜਿੱਥੇ ਮੀਂਹ ਕਾਰਨ ਖਣਨ ਵਿੱਚ ਖਲਲ ਪਿਆ ਸੀ, ਛਾਪਾਮਾਰੀ ਟੀਮ ਨੇ ਤਿੰਨ ਜਣਿਆਂ ਨੂੰ ਕਾਬੂ ਕਰਦਿਆਂ ਮਸ਼ੀਨਰੀ ਦੇ ਦੋ ਸੈਟ ਜ਼ਬਤ ਕੀਤੇ।ਮੋਗਾ ਵਿੱਚ ਦੋ ਜਣਿਆਂ ਨੂੰ ਦੋ ਟਰੈਕਟਰ-ਟਰਾਲੀਆਂ ਨਾਲ ਗ੍ਰਿਫਤਾਰ ਕਰ ਕੇ ਪੁਲਿਸ ਥਾਣਾ ਸਿਟੀ ਮੋਗਾ ਵਿੱਚ 58 ਨੰਬਰ ਐਫ ਆਈ ਆਰ ਦਰਜ ਕੀਤੀ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਾਲਕਾਂ ਨੂੰ ਗ੍ਰਿਫਤਾਰ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ> ਡੀਜੀਪੀ ਅਨੁਸਾਰ, ਹਾਲਾਂਕਿ ਇਸ ਖੇਤਰ ਵਿੱਚ ਖਣਨ ਨਹੀਂ ਹੋਣੀ ਚਾਹੀਦੀ ਸੀ, ਪਰ ਪੁਲੀਸ ਥਾਣਾ ਸਦਰ ਫਾਜ਼ਿਲਕਾ ਦੇ ਡਿਊਟੀ ਅਫ਼ਸਰ ਨੂੰ ਪਤਾ ਲੱਗਿਆ ਕਿ ਕੱਲ੍ਹ ਦਿਨ ਦੀ ਸ਼ੁਰੂਆਤ ਵੇਲੇ ਗੈਰ ਕਾਨੂੰਨੀ ਖਣਨ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ ਜਿਸ ਉਪਰੰਤ ਮਾਈਨਿੰਗ ਐਂਡ ਮਿਨਰਲਜ਼ ਐਕਟ, 1957 ਦੇ ਤਹਿਤ ਐਫਆਈਆਰ (ਨੰਬਰ 71, ਮਿਤੀ 14 ਮਾਰਚ, 2020) ਦਰਜ ਕਰ ਲਈ ਗਈ ਹੈ। ਛਾਪੇਮਾਰੀ ਦੌਰਾਨ ਅੱਠ ਟਰੈਕਟਰ / ਟਰਾਲੀਆਂ ਜ਼ਬਤ ਕੀਤੀਆਂ ਗਈਆਂ। ਬੀਤੀ ਰਾਤ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਮਪਲਾਂਟ ਸਮੇਤ ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 21 (1) ਤਹਿਤ ਪੁਲੀਸ ਥਾਣਾ ਹਰਿਆਣਾ ਵਿਖੇ ਐਫਆਈਆਰ ਨੰ. 24 ਮਿਤੀ 14/03/2020 ਦਰਜ ਕੀਤੀ ਗਈ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਵਿਖੇ ਇੱਕ ਕਿਸਾਨ ਵਿਰੁੱਧ ਆਪਣੇ ਹੀ ਖੇਤਾਂ ਵਿੱਚ ਨਾਜਾਇਜ਼ ਖਣਨ ਕਰਨ ਦਾ ਕੇਸ ਦਰਜ ਕੀਤਾ ਗਿਆ ਅਤੇ ਇੱਕ ਜੇਸੀਬੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਸੀ। ਗੁਪਤਾ ਨੇ ਦੱਸਿਆ ਕਿ ਛੇਵੀਂ ਰੇਡ ਦੌਰਾਨ ਜਲੰਧਰ ਦਿਹਾਤੀ ਵਿੱਚ ਚਾਰ ਕੇਸ ਦਰਜ ਕੀਤੇ ਗਏ ਅਤੇ ਰਾਤ ਵੇਲੇ ਖਣਨ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਉਨ•ਾਂ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ 3 ਟਿੱਪਰ ਅਤੇ 1 ਟਰੈਕਟਰ ਟਰਾਲੀ ਜ਼ਬਤ ਕੀਤੇ ਗਏ ਸਨ। ਇਸ ਦੌਰਾਨ ਸੂਬੇ ‘ਚੋਂ ਗੈਰ ਕਾਨੂੰਨੀ ਖਣਨ ਨੂੰ ਪੂਰੀ ਤਰ•ਾਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

Send this to a friend