ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ਦੇ ਪ੍ਰਧਾਨ ਮੰਤਰੀ, ਨੇਪਾਲ ਦੇ ਪ੍ਰਧਾਨ ਮੰਤਰੀ ਸ਼ਾਮਿਲ ਰਹੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਾਨ ਖਾਨ ਦੇ ਪ੍ਰਤੀਨਿਧੀ ਵੀ ਇਸ ‘ਚ ਸ਼ਾਮਿਲ ਸਨ। ਪੀ.ਐੱਮ. ਮੋਦੀ ਨੇ ਕਿਹਾ ਕਿ ਸਾਨੂੰ ਕੋਰੋਨਾ ਤੋਂ ਘਬਰਾਉਣ ਦੀ ਨਹੀਂ ਬਲਕਿ ਉਸ ਨਾਲ ਮਿਲ ਕੇ ਲੜਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਾਰਕ ਦੇਸ਼ਾਂ ਨੂੰ ਸਾਵਧਾਨੀ ਵਰਤਨੀ ਹੋਵੇਗੀ।