March 20, 2023 5:11 am

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਸਾਰੇ ਅੱਤਵਾਦੀ ਜ਼ਮੀਨ ਹੇਠਾਂ ਇੱਕ ਟਿਕਾਣਾ ਬਣਾ ਕੇ ਲੁਕੇ ਹੋਏ ਸਨ। ਅੱਤਵਾਦੀਆਂ ਦੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ ਅਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀ ਮਾਰੇ ਗਏ।

Send this to a friend