Skip to content
Independent perspectives. Global stories.
BREAKING

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

Share this story

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ

ਨਵੀਂ ਦਿੱਲੀ, 15 ਮਾਰਚ- ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ਕਾਰਨ ਆਪਣੇ ਨਾਗਰਿਕਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਰੋਕ ਲਗਾ ਦਿੱਤੀ ਸੀ। ਦੂਜੇ ਪਾਸੇ ਭਾਰਤ ‘ਚ ਕੋਰੋਨਾ ਵਾਇਰਸ ਨੂੰ ਲੈ ਕੇ ਮਾਮਲੇ ਵਧਦੇ ਜਾ ਰਹੇ ਹਨ। ਪੂਰੇ ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 108 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚੋਂ 11 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 2 ਦੀ ਮੌਤ ਹੋ ਚੁੱਕੀ ਹੈ। ਇੱਥੇ ਦੱਸ ਦੇਈਏ ਦੁਨੀਆ ਭਰ ਦੇ ਕਰੀਬ 140 ਦੇਸ਼ਾਂ ‘ਚ ਪੈਰ ਪਸਾਰ ਚੁਕਾ ਕੋਰੋਨਾ ਵਾਇਰਸ ਭਾਰਤ ਲਈ ਵੀ ਖਤਰਨਾਕ ਸਾਬਤ ਹੋ ਰਿਹਾ ਹੈ। ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ‘ਚ ਹਨ, ਇੱਥੇ ਕੋਰੋਨਾ ਦੇ 32 ਮਾਮਲੇ ਸਾਹਮਣੇ ਆਏ ਹਨ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਕੋਰੋਨਾ ਵਾਇਰਸ ਨਾਲ ਨਜਿੱਠਣ ਦੇ ਇੰਤਜ਼ਾਮਾਂ ‘ਤੇ ਚਰਚਾ ਕੀਤੀ। ਹਾਲਾਤ ਨੂੰ ਦੇਖਦਿਆਂ ਕਈ ਸੂਬਿਆਂ ਨੇ ਕੋਰੋਨਾ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਵੀ ਪੂਰੀ ਤਿਆਰੀ ‘ਚ ਜੁਟੀ ਹੈ। ਕਈ ਸੂਬਿਆਂ ਵਿੱਚ ਸਕੂਲ-ਕਾਲਜ ਅਤੇ ਸਿਨੇਮਾਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਯੂਰਪ ਵਿੱਚ ਹਾਲਾਤ ਚੀਨ ਤੋਂ ਜ਼ਿਆਦਾ ਖਤਰਨਾਕ ਹੋ ਗਏ ਹਨ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5,833 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 1.55 ਲੱਖ ਤੋਂ ਵਧੇਰੇ ਲੋਕ ਪੀੜਤ ਹਨ।

WRITTEN BY