March 20, 2023 5:18 pm

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, ਆਪਣੇ ਫ਼ਰਜ਼ਾਂ ਦਾ ਪਾਲਣ ਕਰਾਂਗੇ, ਕੇਂਦਰ ਸਰਕਾਰ, ਰਾਜ ਸਰਕਾਰਾਂ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਾਂਗੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ 22 ਮਾਰਚ ਨੂੰ ਸਵੇਰੇ 7 ਵਜੇ ਤੋਂ 9 ਵਜੇ ਤੱਕ ਪੂਰੇ ਦੇਸ਼ ਵਿੱਚ ਜਨਤਾ ਕਰਫਿਊ ਲਗਾਇਆ ਜਾਵੇਗਾ ਅਤੇ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਇਸ ਜਨਤਾ ਕਰਫਿਊ ਨੂੰ ਸਮਰਥਨ ਦਿਓ।

Send this to a friend