Skip to content
Independent perspectives. Global stories.
BREAKING

ਜ਼ਿਲਾ ਮੋਗਾ ਨੂੰ ਮਿਲਿਆ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ

Share this story

ਆਈ ਈ ਸੀ ਮਾਧਿਅਮ ਰਾਹੀਂ ਜਾਗਰੂਕਤਾ ਫੈਲਾਉਣ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

ਚੰਡੀਗੜ – ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜ਼ਿਲਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ ਨਾਲ ਸਨਮਾਨਿਤ ਕੀਤਾ।ਇਹ ਸਮਾਗਮ ਵਰਚੁਅਲੀ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ। ਉਨਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲਾ ਮੋਗਾ ਵਿੱਚ ਤਾਇਨਾਤ ਐਕਸੀਅਨ ਸ੍ਰ ਜਸਵਿੰਦਰ ਸਿੰਘ ਚਾਹਲ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਤੇ ਜ਼ਿਲਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।

WRITTEN BY