Skip to content
Independent perspectives. Global stories.
BREAKING

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Share this story

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਰਹੇ ਮੌਜੂਦ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 19 ਮਈ 2016 ਨੂੰ ਸ਼ਾਰਟ ਸਰਕਟ ਹੋਣ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਆਰੰਭਤਾ ਦੀ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਮੌਜੂਦ ਸਨ।ਜ਼ਿਕਰਯੋਗ ਹੈ ਕਿ 18 ਸਤੰਬਰ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ’ਤੇ ਖਿਮਾ ਜਾਚਨਾ ਲਈ ਹਾਜ਼ਰ ਹੋਣ ਸਮੇਂ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 9 ਅਕਤੂਬਰ ਨੂੰ ਪਾਇਆ ਜਾਵੇਗਾ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

WRITTEN BY