Skip to content
Independent perspectives. Global stories.
BREAKING

ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਸਰਬਸੰਮਤੀ ਨਾਲ ਬਣੀ ਪ੍ਰਬੰਧਕ ਕਮੇਟੀ ਨੂੰ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

Share this story

ਅੰਮ੍ਰਿਤਸਰ, 6 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਸ. ਬਲਦੇਵ ਸਿੰਘ ਗਿਲਜੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸ. ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ ਸ. ਦਿਲਬਾਗ ਸਿੰਘ ਚੇਅਰਮੈਨ ਚੁਣੇ ਗਏ ਹਨ। ਭਾਈ ਲੌਂਗੋਵਾਲ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਸਿੱਖ ਜਿਥੇ ਵੀ ਵੱਸਦੇ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ. ਪਰਮਜੀਤ ਸਿੰਘ ਸਰੋਆ ਨੇ ਵੀ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਕਮੇਟੀ ਨੂੰ ਮੁਬਾਰਕਬਾਦ ਦਿੱਤੀ।

WRITTEN BY