June 9, 2026 4:43 pm

ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ ਵੱਖ-ਵੱਖ ਅਸਥਾਨਾਂ ਤੋਂ ਪੁੱਜਣਗੇ ਨਗਰ ਕੀਰਤਨ – ਜਥੇ: ਅਵਤਾਰ ਸਿੰਘ

Page-1_10 ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਦਵਿੰਦਰਪਾਲ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ 19 ਜੂਨ 2015 ਨੂੰ ਮਨਾਏ ਜਾਣ ਵਾਲੇ 350ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਪਾਉਂਟਾ ਸਾਹਿਬ ਹਿਮਾਚਲ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ (ਹਰਿਆਣਾ), ਜੰਮੂ ਅਤੇ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਸਮੇਂ ਇਤਿਹਾਸਕ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲਿਆਂਦੇ ਜਾਣਗੇ। ਉਨ•ਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ

ਸਾਹਿਬ ਜੀ ਵੱਲੋਂ ਵਸਾਏ ਨਗਰ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 19 ਜੂਨ ਤੋਂ ਗੁਰਮਤਿ ਸਮਾਗਮ ਸ਼ੁਰੂ ਕੀਤੇ ਗਏ ਹਨ ਜੋ ਲਗਾਤਾਰ ਸਾਲ ਭਰ ਚੱਲਣਗੇ। ਉਨ•ਾਂ ਕਿਹਾ ਕਿ ਇਹ ਸਮਾਗਮ ਸਮੁੱਚੇ ਖਾਲਸਾ ਪੰਥ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣਗੇ। ਸਾਲ ਭਰ ਚੱਲਣ ਵਾਲੇ ਸਮਾਗਮਾਂ ਸਬੰਧੀ ਸਿੱਖ ਪੰਥ ਨੂੰ ਜਾਗਰੂਕ ਕਰਦਿਆਂ ਉਨ•ਾਂ ਕਿਹਾ ਕਿ ਜੂਨ 2015 ਤੱਕ ਹਰੇਕ ਪਰਿਵਾਰ ਘੱਟੋ-ਘੱਟ ਇੱਕ ਵਾਰ ਜ਼ਰੂਰ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਕੇ ਹਾਜ਼ਰੀ ਭਰੇ। ਉਨ•ਾਂ ਕਿਹਾ ਕਿ 350ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮੁੱਚੇ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ 50 ਹਜਾਰ ਬੂਟੇ ਲਗਾਏ ਜਾਣਗੇ। ਉਨ•ਾਂ ਕਿਹਾ ਕਿ ਹਰੇਕ ਸਿੱਖ ਨੂੰ ਸਿੱਖੀ ਉਤੇ ਮਾਣ ਕਰਦਿਆਂ ਅੰਮ੍ਰਿਤ ਛਕਣਾ ਚਾਹੀਦਾ ਹੈ ਅਤੇ ਸਿੰਘ ਸਜੋ ਲਹਿਰ ਅਰੰਭ ਕਰਨੀ ਚਾਹੀਦੀ ਹੈ ਤਾਂ ਕਿ ਪਤਿਤਪੁਣੇ ਤੇ ਨਸ਼ਿਆਂ ਨੂੰ ਠੱਲ ਪੈ ਸਕੇ। ਦੇਹਧਾਰੀ ਗੁਰੂ, ਡੰਮੀ ਡੇਰੇਦਾਰਾਂ ਦਾ ਪੱਲਾ ਛੱਡ ਕੇ ਸਿੱਖ, ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਨਾਲ ਜੁੜਨ। ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰੇਕ ਵੱਡੇ ਗੁਰਦੁਆਰਾ ਸਾਹਿਬ ਵਿੱਚ ਇੱਕ-ਇੱਕ ਮਹੀਨਾ ਨਸ਼ਾ ਛੁਡਾਊ ਕੈਂਪ ਲਗਾਏਗੀ ਤੇ ਲੋੜਵੰਦਾਂ ਨੂੰ ਫਰੀ ਦਵਾਈਆਂ ਦੇਵੇਗੀ। ਪੱਤਰਕਾਰਾਂ ਨਾਲ ਵਾਰਤਾ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦੇਸ਼ ਕੌਮ ਅਤੇ ਧਰਮ ਲਈ ਪਰਿਵਾਰ ਸਮੇਤ ਦਿੱਤੀ ਅਦੁੱਤੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਪਟਨਾ ਸਾਹਿਬ ਵਿਖੇ ਉਨ•ਾਂ ਦੇ ਨਾਂ ਤੇ ਅੰਤਰਰਾਸ਼ਟਰੀ ਪੱਧਰ ਦੀ ਯੂਨੀਵਰਸਿਟੀ ਸਥਾਪਤ ਕਰੇ। ਉਨ•ਾਂ ਕਿਹਾ ਕਿ 1999 ’ਚ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਡਿਫੈਂਸ ਅਕੈਡਮੀ ਬਨਾਉਣ ਦਾ ਐਲਾਨ ਕੀਤਾ ਗਿਆ ਸੀ ਜੋ ਅਜੇ ਤੱਕ ਨਹੀਂ ਬਣੀ, ਇਸ ਤੇ ਵੀ ਜਲਦੀ ਅਮਲ ਕੀਤਾ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਰਾਕ ਦੇਸ਼ ਵਿੱਚ ਬਹੁਤ ਸਾਰੇ ਸਿੱਖ ਅਤੇ ਹੋਰ ਭਾਰਤੀ ਜੋ ਮੁਸ਼ੀਬਤ ਵਿੱਚ ਫਸੇ ਹੋਏ ਹਨ ਉਨ•ਾਂ ਨੂੰ ਸੁਰੱਖਿਅਤ ਘਰਾਂ ਤੀਕ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਦੁਨੀਆਂ ਭਰ ਵਿੱਚ ਜਿਥੇ ਕਿਤੇ ਵੀ ਸਿੱਖ ਬੈਠਾ ਹੈ ਉਸ ਦੀ ਜਾਨ-ਮਾਲ ਦੀ ਰਾਖੀ ਕਰਨਾ ਭਾਰਤ ਸਰਕਾਰ ਦੀ ਨੈਤਿਕ ਜਿੰਮੇਵਾਰੀ ਹੈ ਕਿਉਂਕਿ ਉਹ ਭਾਰਤ ਦੇ ਨਾਗਰਿਕ ਹਨ। ਅਖੀਰ ’ਚ ਉਨ•ਾਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸਮੂਹ ਸੰਪਰਦਾਵਾਂ, ਦਮਦਮੀ ਟਕਸਾਲ, ਸਮੂਹ ਮਿਸ਼ਨਰੀ ਕਾਲਜ, ਅਖੰਡ ਕੀਰਤਨੀ ਜਥੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਤਿਸੰਗ ਸਭਾਵਾਂ, ਵਿੱਦਿਆਰਥੀ ਜਥੇਬੰਦੀਆਂ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ, ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੀ ਕਮੇਟੀ ਤੇ ਦੇਸ਼-ਵਿਦੇਸ਼ ਵਿੱਚ ਬੈਠੇ ਹਰੇਕ ਸਿੱਖ ਨੂੰ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸ੍ਰੀ ਕੇਸਗੜ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਵੈਬਸਾਈਟ ਾ.ਟੳਕਹੳਟਸਰਕਿੲਸਗੳਰਹਸੳਹਬਿ.ਚੋਮ ਜਾਰੀ ਕੀਤੀ। ਉਨ•ਾਂ ਦੱਸਿਆ ਕਿ ਇਸ ਵੈਬਸਾਈਡ ਤੇ ਤਖਤ ਸ੍ਰੀ ਕੇਸਗੜ• ਸਾਹਿਬ ਤੇ ਇ ਨਾਲ ਸਬੰਧਤ ਤਸਵੀਰਾਂ, ਇਤਿਹਾਸ ਤੇ ਹੋਰ ਲੋੜੀਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ• ਸਾਹਿਬ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ.ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਜਗੀਰ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਸੁਖਵਿੰਦਰ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ• ਸਾਹਿਬ ਆਦਿ ਮੌਜੂਦ ਸਨ।

Send this to a friend