Skip to content
Independent perspectives. Global stories.
BREAKING

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

Share this story

ਅੰਮ੍ਰਿਤਸਰ, 22 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਸ. ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।

WRITTEN BY